ਪ੍ਰਿੰ. ਸੰਜੀਵ ਕੁਮਾਰ ਨੂੰ ਸੇਵਾਮੁਕਤੀ ’ਤੇ ਨਿੱਘੀ ਵਿਦਾਇਗੀ
ਸੰਜੀਵ ਕੁਮਾਰ ਪ੍ਰਿੰਸੀਪਲ ਨੂੰ ਰਿਟਾਇਰਮੈਂਟ ਤੇ ਨਿੱਘੀ ਵਿਦਾਇਗੀ
Publish Date: Thu, 02 Apr 2026 09:05 PM (IST)
Updated Date: Thu, 02 Apr 2026 09:07 PM (IST)
ਸੁਰਜੀਤ ਸਿੰਘ ਜੰਮੂ, ਪੰਜਾਬੀ ਜਾਗਰਣ, ਲੋਹੀਆਂ ਖ਼ਾਸ : ਨੇੜਲੇ ਪਿੰਡ ਨਵਾਂ ਪਿੰਡ ਦੋਨੇਵਾਲ ਤੇ ਟੁਰਨਾ ਸਕੂਲ ਦੇ ਪ੍ਰਿੰਸੀਪਲ ਸੰਜੀਵ ਕੁਮਾਰ ਬੀਐੱਨਓ ਨੂੰ ਨਵਾਂ ਪਿੰਡ ਦੋਨੇਵਾਲ ਦੇ ਵਸਨੀਕਾਂ ਤੇ ਸਕੂਲ ਸਟਾਫ ਵੱਲੋਂ ਨਿੱਘੀ ਵਿਦਾਇਗੀ ਦਿੱਤੀ ਗਈ। 28 ਸਾਲ ਸੱਤ ਮਹੀਨੇ ਉਨਾਂ ਵੱਲੋਂ ਸਿੱਖਿਆ ਦੇ ਖੇਤਰ ’ਚ ਲਗਾਏ ਗਏ ਹਨ। ਉਨ੍ਹਾਂ ਨੇ 10 ਨਵੰਬਰ 2019 ਨੂੰ ਸਰਕਾਰੀ ਹਾਈ ਸਕੂਲ ਨਵਾਂ ਪਿੰਡ ਦੋਨੇ ਵਾਲ ਵਿਖੇ ਬਤੌਰ ਪ੍ਰਿੰਸੀਪਲ ਡਿਊਟੀ ਸੰਭਾਲੀ ਸੀ। ਸਟਾਫ ਵੱਲੋਂ ਉਨ੍ਹਾਂ ਨੂੰ ਕਈ ਤੋਹਫ਼ੇ ਅਤੇ ਦੁਸ਼ਾਲੇ ਭੇਟ ਕਰਕੇ ਨਿੱਘੀ ਵਿਦਾਇਗੀ ਦਿੱਤੀ ਗਈ। ਪਿੰਡ ਦੀ ਨਾਮਵਰ ਸ਼ਖ਼ਸੀਅਤ ਪਰਮਜੀਤ ਸਿੰਘ ਲੰਬੜਦਾਰ ਤੇ ਸੰਤੋਖ ਸਿੰਘ ਸਾਬਕਾ ਸਰਪੰਚ ਵੱਲੋਂ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ’ਤੇ ਹਾਜ਼ਰ ਦੋਹਾਂ ਪਿੰਡਾਂ ਦੇ ਪਤਵੰਤਿਆਂ ਵੱਲੋਂ ਯਾਦਗਾਰੀ ਚਿੰਨ੍ਹ ਮੋਮੈਂਟੋ ਤੇ ਲੋਈਆਂ ਭੇਟ ਕੀਤੀਆਂ ਗਈਆਂ ਤੇ ਉਨ੍ਹਾਂ ਦੀ ਚੰਗੀ ਸਿਹਤ ਲਈ ਸ਼ੁੱਭ ਇੱਛਾਵਾਂ ਭੇਟ ਕੀਤੀਆਂ ਗਈਆਂ।