ਸੰਤ ਬਾਬਾ ਸੁਖਵਿੰਦਰ ਸਿੰਘ ਦਾ ਸੰਗਤਾਂ ਵੱਲੋਂ ਨਿੱਘਾ ਸਵਾਗਤ ਸੰਤ ਬਾਬਾ ਸੁਖਵਿੰਦਰ ਸਿੰਘ ਦੇ ਵਿਦੇਸ਼ ਯਾਤਰਾ ਤੋਂ ਵਤਨ ਪਰਤਣ ’ਤੇ ਸੰਗਤਾਂ ਵੱਲੋਂ ਨਿੱਘਾ ਸਵਾਗਤ
Publish Date: Sun, 27 Sep 2026 07:43 PM (IST)
Updated Date: Sun, 27 Sep 2026 07:45 PM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ ਫਿਲੌਰ : ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ, ਪਿੰਡ ਨੰਗਲ ਬੇਟ ਆਲੋਵਾਲ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ ਦੇ ਵਿਦੇਸ਼ ਯਾਤਰਾ ਤੋਂ ਵਤਨ ਪਰਤਣ ’ਤੇ ਸੰਗਤਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਫੁੱਲਾਂ ਦੇ ਗੁਲਦਸਤੇ ਤੇ ਹਾਰ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਨੇ ਦੱਸਿਆ ਕਿ ਉਹ ਸਿੱਖੀ ਦੇ ਪ੍ਰਚਾਰ-ਪ੍ਰਸਾਰ ਤੇ ਵੱਖ-ਵੱਖ ਵਿਆਹ ਸਮਾਗਮਾਂ ’ਚ ਸ਼ਾਮਲ ਹੋਣ ਲਈ ਅਮਰੀਕਾ ਤੇ ਕੈਨੇਡਾ ਗਏ ਹੋਏ ਸਨ। ਵਿਦੇਸ਼ ਯਾਤਰਾ ਉਪਰੰਤ ਦਿੱਲੀ ਪਹੁੰਚਣ ਤੋਂ ਬਾਅਦ ਜਦੋਂ ਉਹ ਕੁਰੂਕਸ਼ੇਤਰ ਪੁੱਜੇ ਤਾਂ ਗੁਰਪਾਲ ਸਿੰਘ ਕੰਦੋਲਾ ਦੇ ਪਰਿਵਾਰ ਵੱਲੋਂ ਗੁਲਦਸਤਾ ਭੇਟ ਕਰਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪਰਿਵਾਰ ਵੱਲੋਂ ਲੰਗਰ ਲਈ ਵੀ ਸੇਵਾ ਕੀਤੀ ਗਈ। ਇਸ ਤੋਂ ਬਾਅਦ ਪੰਜਾਬ ਸਥਿਤ ਡੇਰਾ ਸਿੰਘਾਂ ਸ਼ਹੀਦਾਂ, ਨੰਗਲ ਬੇਟ ਆਲੋਵਾਲ ਪਹੁੰਚਣ ’ਤੇ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਤੇ ਇਲਾਕੇ ਦੀਆਂ ਸੰਗਤਾਂ ਵੱਲੋਂ ਉਨ੍ਹਾਂ ਦਾ ਫੁੱਲਾਂ ਦੇ ਹਾਰ ਪਾ ਕੇ ਨਿੱਘਾ ਸਵਾਗਤ ਕੀਤਾ ਗਿਆ। ਸੰਗਤਾਂ ਵੱਲੋਂ ਉਨ੍ਹਾਂ ਦੀ ਵਾਪਸੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਸਤਿਕਾਰ ਭੇਟ ਕੀਤਾ ਗਿਆ। ਇਸ ਮੌਕੇ ਬੀਬੀ ਕਰਮਜੀਤ ਕੌਰ ਸੰਧੂ, ਡਾ. ਅਮਨਜੋਤ ਸਿੰਘ ਸੰਧੂ, ਡਾ. ਗੁਰਮੀਤ ਸਿੰਘ, ਹਰਪ੍ਰੀਤ ਸਿੰਘ, ਗੁਰਪਾਲ ਸਿੰਘ ਕੰਦੋਲਾ, ਤਜਿੰਦਰ ਕੰਦੋਲਾ, ਹਰਵੰਸ ਕੰਦੋਲਾ, ਕੀਰਤ ਕੰਦੋਲਾ, ਉਰਮਲਜੀਤ ਕੌਰ, ਭਾਈ ਬਲਦੇਵ ਸਿੰਘ, ਹਰਜੀਤ ਸਿੰਘ, ਮਨਜੀਤ ਸਿੰਘ, ਉਕਾਰ ਸਿੰਘ, ਭਾਈ ਜਰਨੈਲ ਸਿੰਘ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।