- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਪਤਾਰਾ ਪਹੁੰਚਣ 'ਤੇ ਭਾਜਪਾ ਆਗੂ ਵਰਿੰਦਰ ਸਚਦੇਵਾ ਤੇ ਪਰਮਿੰਦਰ ਬਰਾੜ ਦਾ ਭਰਵਾਂ ਸਵਾਗਤ

ਲਵਦੀਪ ਬੈਂਸ, ਪੰਜਾਬੀ ਜਾਗਰਣ, ਪਤਾਰਾ/ਜਲੰਧਰ ਕੈਂਟ :
ਪੰਜਾਬ ਭਾਜਪਾ ਦੇ ਸਹਿ-ਇੰਚਾਰਜ ਵਰਿੰਦਰ ਸਚਦੇਵਾ ਤੇ ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ (ਮਹਾਮੰਤਰੀ) ਪਰਮਿੰਦਰ ਸਿੰਘ ਬਰਾੜ ਦਾ ਪਿੰਡ ਪਤਾਰਾ ਵਿਖੇ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ ਗਿਆ। ਪਿੰਡ ਦੇ ਸਰਪੰਚ ਤੇ ਭਾਜਪਾ ਜ਼ਿਲ੍ਹਾ ਜਰਨਲ ਸਕੱਤਰ ਉੱਤਰੀ ਦਿਹਾਤੀ ਸੰਦੀਪ ਵਰਮਾ ਦੇ ਗ੍ਰਹਿ ’ਚ ਪਹੁੰਚਣ 'ਤੇ ਸਥਾਨਕ ਆਗੂਆਂ ਤੇ ਪਿੰਡ ਵਾਸੀਆਂ ਵੱਲੋਂ ਦੋਵਾਂ ਸੀਨੀਅਰ ਆਗੂਆਂ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਤੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ 'ਤੇ ਵਰਿੰਦਰ ਸਚਦੇਵਾ ਤੇ ਪਰਮਿੰਦਰ ਬਰਾੜ ਨੇ ਸਰਪੰਚ ਸੰਦੀਪ ਵਰਮਾ ਤੇ ਪਿੰਡ ਵਾਸੀਆਂ ਦਾ ਇਸ ਪਿਆਰ ਤੇ ਸਤਿਕਾਰ ਲਈ ਧੰਨਵਾਦ ਕੀਤਾ। ਇਸ ਦੌਰਾਨ ਉਨ੍ਹਾਂ ਇਲਾਕੇ ਦੇ ਵਿਕਾਸ ਕਾਰਜਾਂ ਤੇ ਸਥਾਨਕ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕਰਨ ਦੇ ਨਾਲ-ਨਾਲ ਅਗਾਮੀ ਵਿਧਾਨ ਸਭਾ ਚੋਣਾਂ ਲਈ ਇਲਾਕੇ ਦੇ ਪਾਰਟੀ ਵਰਕਰਾਂ ਦੀ ਕਾਰਗੁਜ਼ਾਰੀ ਸਬੰਧੀ ਵੀ ਵਿਚਾਰ ਵਟਾਂਦਰਾ ਕੀਤਾ। ਆਗੂਆਂ ਨੇ ਭਰੋਸਾ ਦਿਵਾਇਆ ਕਿ ਇਲਾਕੇ ਦੇ ਸਰਬਪੱਖੀ ਵਿਕਾਸ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਸਰਪੰਚ ਸੰਦੀਪ ਵਰਮਾ ਨੇ ਕਿਹਾ ਕਿ ਸੀਨੀਅਰ ਭਾਜਪਾ ਆਗੂਆਂ ਦਾ ਉਨ੍ਹਾਂ ਦੇ ਘਰ ਆਉਣਾ ਪਿੰਡ ਵਾਸੀਆਂ ਲਈ ਬੜੇ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੋਕਪੱਖੀ ਵਿਚਾਰਧਾਰਾ ਤੇ ਦੇਸ਼ ਦੇ ਵਿਕਾਸ ਲਈ ਕੀਤੇ ਜਾ ਰਹੇ ਕਾਰਜਾਂ ਤੋਂ ਪ੍ਰਭਾਵਿਤ ਪੂਰਾ ਦੇਸ਼ ਉਨ੍ਹਾਂ ਦੇ ਨਾਲ ਹੈ ਤੇ ਇਸ ਵਾਰ ਪੰਜਾਬ 'ਚ ਵੀ ਭਾਜਪਾ ਦੀ ਸੀ ਸਰਕਾਰ ਬਣੇਗੀ ਤੇ ਡਬਲ ਇੰਜਣ ਸਰਕਾਰ ਦੇ ਸਦਕਾ ਪੰਜਾਬ ਪੂਰੀ ਦੁਨੀਆ ਦੇ ਸਾਮ੍ਹਣੇ ਵਿਕਾਸ ਦੀਆਂ ਨਵੀਆਂ ਉਚਾਈਆਂ ਨੂੰ ਛੂਹਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਨਮੀਤ ਸਿੰਘ ਵਿੱਕੀ, ਸਟੇਟ ਕਾਰਜਕਾਰਨੀ ਮੈਂਬਰ ਅਰੁਣ ਸ਼ਰਮਾ, ਜ਼ਿਲ੍ਹਾ ਜਰਨਲ ਸਕੱਤਰ ਜੋਗੀ ਤੱਲ੍ਹਣ ਤੇ ਮਨਦੀਪ ਬਖਸ਼ੀ ਆਦਿ ਹਾਜ਼ਰ ਸਨ।