ਕੈਨੇਡੀਅਨ ਐੱਮਪੀਜ਼ ਦੇ ਵਫ਼ਦ ਦਾ ਨਿੱਘਾ ਸਵਾਗਤ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ,
Publish Date: Tue, 17 Feb 2026 07:06 PM (IST)
Updated Date: Tue, 17 Feb 2026 07:09 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਸਾਬਕਾ ਮੰਤਰੀ ਤੇ ਜਲੰਧਰ ਕੈਂਟ ਤੋਂ ਐੱਮਐੱਲਏ ਪ੍ਰਗਟ ਸਿੰਘ ਵੱਲੋਂ ਪੰਜਾਬ ਦੌਰੇ ’ਤੇ ਆਏ ਕੈਨੇਡੀਅਨ ਐੱਮਪੀਜ਼ ਦੇ ਇਕ ਵਫਦ ਦਾ ਬੀਤੀ ਰਾਤ ਜਲੰਧਰ ’ਚ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਹਰਦੇਵ ਸਿੰਘ ਲਾਡੀ, ਵਿਧਾਇਕ ਬਾਵਾ ਹੈਨਰੀ, ਸਾਬਕਾ ਵਿਧਾਇਕ ਰਾਜਿੰਦਰ ਬੇਰੀ, ਕਾਂਗਰਸੀ ਆਗੂ ਡਾ. ਨਵਜੋਤ ਦਾਹੀਆ, ਸਰਬਦਿਆਲ ਸਿੰਘ ਤੇ ਹੋਰ ਸ਼ਾਮਲ ਸਨ। ਪਰਗਟ ਸਿੰਘ ਵੱਲੋਂ ਕੈਨੇਡੀਅਨ ਐੱਮਪੀਜ਼ ਜਸਰਾਜ ਸਿੰਘ ਹੱਲਣ, ਅਮਨਪ੍ਰੀਤ ਸਿੰਘ ਗਿੱਲ ਤੇ ਦਲਵਿੰਦਰ ਸਿੰਘ ਗਿੱਲ ਦਾ ਗੁਲਦਸਤਿਆਂ ਨਾਲ ਸਵਾਗਤ ਕੀਤਾ। ਇਸ ਮੌਕੇ ਕੈਲਗਰੀ ਤੋਂ ਕਾਰੋਬਾਰੀ ਅਮਰਪ੍ਰੀਤ ਸਿੰਘ ਬੈਂਸ, ਪੱਤਰਕਾਰ ਸੁਖਵਿੰਦਰ ਸਿੰਘ ਚੋਹਲਾ, ਜਸ਼ਨਪ੍ਰੀਤ ਸਿੰਘ ਰੰਧਾਵਾ, ਹੁਨਰਪ੍ਰੀਤ ਸਿੰਘ ਸਹੋਤਾ ਤੇ ਹੋਰ ਹਾਜ਼ਰ ਸਨ। ਇਸ ਮੌਕੇ ਕੈਨੇਡੀਅਨ ਐੱਮਪੀਜ਼ ਨਾਲ ਪੰਜਾਬ ਤੇ ਕੈਨੇਡੀਅਨ ਸਿਆਸਤ ਦੇ ਨਾਲ ਮੌਜੂਦਾ ਕੌਮਾਂਤਰੀ ਮੁੱਦਿਆਂ ਤੇ ਇਮੀਗ੍ਰੇਸ਼ਨ ਕਾਨੂੰਨਾਂ ’ਚ ਸਖਤਾਈ ਕਾਰਨ ਕੈਨੇਡਾ ’ਚ ਪੰਜਾਬੀ ਵਿਦਿਆਰਥੀਆਂ ਤੇ ਕਾਮਿਆਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਵੀ ਖੁੱਲ੍ਹ ਕੇ ਵਿਚਾਰਾਂ ਹੋਈਆਂ।