- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਲਸੀਆਂ ਵਿਖੇ ਨਗਰ ਕੀਰਤਨ ਦਾ ਏਪੀਐੱਸ ਕਾਲਜ ਆਫ਼ ਨਰਸਿੰਗ ਵੱਲੋਂ ਭਰਵਾਂ ਸਵਾਗਤ

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ: ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਮਲਸੀਆਂ ਵਿਖੇ ਨਗਰ ਕੀਰਤਨ ਸਜਾਇਆ ਗਿਆ। ਇਸ ਪਵਿੱਤਰ ਨਗਰ ਕੀਰਤਨ ਦਾ ਏਪੀਐੱਸ ਕਾਲਜ ਆਫ਼ ਨਰਸਿੰਗ ਮਲਸੀਆਂ ਵਿਖੇ ਪਹੁੰਚਣ ‘ਤੇ ਕਾਲਜ ਪ੍ਰਬੰਧਕਾਂ, ਸਮੂਹ ਸਟਾਫ਼ ਤੇ ਵਿਦਿਆਰਥੀਆਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ। ਕਾਲਜ ਪ੍ਰਬੰਧਕ ਰਾਮ ਮੂਰਤੀ ਦੀ ਅਗਵਾਈ ਹੇਠ ਸਮੂਹ ਕਾਲਜ ਪਰਿਵਾਰ ਵੱਲੋਂ ਨਗਰ ਕੀਰਤਨ ਵਿਚ ਸ਼ਾਮਲ ਸੰਗਤ ਦੀ ਸੇਵਾ ਲਈ ਲੰਗਰ ਲਗਾਇਆ ਗਿਆ। ਸਮੂਹ ਸਟਾਫ਼ ਮੈਂਬਰਾਂ ਤੇ ਨਰਸਿੰਗ ਵਿਦਿਆਰਥਣਾਂ ਨੇ ਬੜੀ ਨਿਮਰਤਾ ਤੇ ਸੇਵਾ ਭਾਵਨਾ ਨਾਲ ਸੰਗਤ ਨੂੰ ਲੰਗਰ ਵਰਤਾਇਆ। ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰੇ ਤੇ ਗ੍ਰੰਥੀ ਸਿੰਘਾਂ ਨੂੰ ਕਾਲਜ ਪ੍ਰਬੰਧਕ ਰਾਮ ਮੂਰਤੀ ਤੇ ਸਟਾਫ਼ ਵੱਲੋਂ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਰਾਮ ਮੂਰਤੀ ਨੇ ਸਮੂਹ ਇਲਾਕਾ ਨਿਵਾਸੀਆਂ, ਸਟਾਫ਼ ਤੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਇਸ ਮੌਕੇ ਪ੍ਰਿੰਸੀਪਲ ਜੇ. ਚੌਹਾਨ, ਜਸਵਿੰਦਰ ਸਿੰਘ ਸੁਪਰਡੈਂਟ, ਕੁਲਦੀਪ ਚੌਹਾਨ ਕੋਆਰਡੀਨੇਟਰ, ਹਰਜੀਤ ਸਿੰਘ, ਮਨਜੀਤ ਸਿੰਘ ਸਮੇਤ ਸਮੂਹ ਸਟਾਫ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ।