ਬਿਜਲੀ ਕੱਟਾਂ ਖ਼ਿਲਾਫ਼ ਭਾਕਿਯੂ ਦੋਆਬਾ ਵੱਲੋਂ ਚਿਤਾਵਨੀ ਪੱਤਰ
ਬਿਜਲੀ ਕੱਟਾਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਦੋਆਬਾ ਵੱਲੋਂ ਚੇਤਾਵਨੀ ਪੱਤਰ
Publish Date: Mon, 27 Apr 2026 07:22 PM (IST)
Updated Date: Mon, 27 Apr 2026 07:25 PM (IST)

ਸੁਰਿੰਦਰ ਛਾਬੜਾ, ਪੰਜਾਬੀ ਜਾਗਰਣ ਮਹਿਤਪੁਰ : ਭਾਰਤੀ ਕਿਸਾਨ ਯੂਨੀਅਨ ਦੋਆਬਾ ਵੱਲੋਂ ਅੱਜ ਬਿਜਲੀ ਦੇ ਵੱਧ ਰਹੇ ਕੱਟਾਂ ਖ਼ਿਲਾਫ਼ ਸਹਾਇਕ ਕਾਰਜਕਾਰੀ ਇੰਜੀਨੀਅਰ, ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਡ (ਪੀਐੱਸਪਸੀਐੱਲ) ਮਹਿਤਪੁਰ ਰਾਹੀਂ ਪੰਜਾਬ ਸਰਕਾਰ ਨੂੰ ਚਿਤਾਵਨੀ ਪੱਤਰ ਸੌਂਪਿਆ ਗਿਆ। ਇਹ ਪੱਤਰ ਕਸ਼ਮੀਰ ਸਿੰਘ ਪੰਨੂ ਦੀ ਅਗਵਾਈ ਹੇਠ ਐੱਸਡੀਓ ਮਹਿਤਪੁਰ ਨੂੰ ਦਿੱਤਾ ਗਿਆ। ਯੂਨੀਅਨ ਆਗੂਆਂ ਨੇ ਦੱਸਿਆ ਕਿ ਬਿਜਲੀ ਦੇ ਲੰਬੇ ਕੱਟਾਂ ਕਾਰਨ ਕਿਸਾਨਾਂ ਦੀ ਮੱਕੀ, ਸਬਜ਼ੀਆਂ ਅਤੇ ਪਸ਼ੂਆਂ ਲਈ ਚਾਰੇ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਖੇਤੀਬਾੜੀ ਲਈ ਘੱਟੋ-ਘੱਟ 10 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ ਤਾਂ ਜੋ ਫਸਲਾਂ ਨੂੰ ਬਚਾਇਆ ਜਾ ਸਕੇ। ਇਸ ਤੋਂ ਇਲਾਵਾ 24 ਘੰਟੇ ਵਾਲੀ ਸਪਲਾਈ ’ਚ ਲੱਗ ਰਹੇ ਪਟਿਆਲਾ ਕੱਟ ਅਤੇ ਹੋਰ ਲੋਕਲ ਕੱਟਾਂ ਨੂੰ ਤੁਰੰਤ ਬੰਦ ਕੀਤਾ ਜਾਵੇ। ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਬਿਜਲੀ ਸਪਲਾਈ ਵਿੱਚ ਸੁਧਾਰ ਨਾ ਕੀਤਾ ਗਿਆ ਤਾਂ ਉਹ ਸੰਘਰਸ਼ ਕਰਨ ਲਈ ਮਜਬੂਰ ਹੋਣਗੇ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ ਇਸ ਦੌਰਾਨ ਐੱਸਕੇ ਗੈਸ ਏਜੰਸੀ ਮਹਿਤਪੁਰ ਨੂੰ ਵੀ ਚੇਤਾਵਨੀ ਦਿੱਤੀ ਗਈ ਕਿ ਗੈਸ ਦੀ ਸਪਲਾਈ ਠੀਕ ਕੀਤੀ ਜਾਵੇ ਅਤੇ ਘਰ-ਘਰ ਪਹੁੰਚ ਯਕੀਨੀ ਬਣਾਈ ਜਾਵੇ। ਏਜੰਸੀ ਵੱਲੋਂ ਭਰੋਸਾ ਦਿਵਾਇਆ ਗਿਆ ਕਿ ਆਉਣ ਵਾਲੇ ਦਿਨਾਂ ਵਿੱਚ ਗੈਸ ਦੀ ਸਪਲਾਈ ਨਿਰਵਿਘਨ ਕਰ ਦਿੱਤੀ ਜਾਵੇਗੀ। ਇਸ ਮੌਕੇ ਨਰਿੰਦਰ ਸਿੰਘ ਉਦੋਵਾਲ, ਕੁਲਬੀਰ ਸਿੰਘ ਕਾਇਮਵਾਲਾ, ਮਹਿੰਦਰ ਸਿੰਘ ਲੋਹਗੜ੍ਹ, ਜਸਵੀਰ ਸਿੰਘ, ਬਲਦੇਵ ਸਿੰਘ, ਬਲਰਾਜ ਸਿੰਘ ਅਕਬਰਪੁਰ, ਸੁਖਵਿੰਦਰ ਸਿੰਘ, ਹਰਬੰਸ ਸਿੰਘ, ਬਲਜੀਤ ਸਿੰਘ, ਅਵਤਾਰ ਸਿੰਘ ਮਾਨ, ਗੁਰਮੇਲ ਸਿੰਘ ਸਮੇਤ ਕਈ ਕਿਸਾਨ ਆਗੂ ਹਾਜ਼ਰ ਸਨ।