
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮੰਗਾਂ ਪੂਰੀਆਂ ਨਾ ਹੋਣ ਤੇ ਵੱਡੇ ਸੰਘਰਸ਼ ਦੀ ਚਿਤਾਵਨੀ.. ਮੁਲਾਜਮ ਆਗੂ

ਗੁਰਪਾਲ ਸਿੰਘ ਸਾਬੀ, ਪੰਜਾਬੀ ਜਾਗਰਣ, ਜਲੰਧਰ
ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ਉੱਤੇ ਵੀਰਵਾਰ ਨੂੰ ਪੰਜਾਬ ਭਰ ਦੇ ਵਿੱਚ ਜ਼ਿਲ੍ਹਾ ਪੱਧਰੀ ਅਤੇ ਤਹਿਸੀਲ ਪੱਧਰੀ ਰੋਸ ਮੁਜ਼ਾਹਰੇ ਕੀਤੇ ਗਏ। ਇਸੇ ਸੱਦੇ ਉੱਤੇ ਅੱਜ ਭੋਗਪੁਰ ਨਵਾਂ ਬੱਸ ਅੱਡਾ ਵਿਖ਼ੇ ਭੋਗਪੁਰ ਤੇ ਆਦਮਪੁਰ ਦੇ ਸਮੂਹ ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਮੁਜ਼ਾਹਰੇ ਵਿਚ ਸ਼ਾਮਲ ਹੋਏ, ਜਿਸ ਵਿੱਚ ਆਂਗਣਵਾੜੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪ੍ਰਧਾਨ ਸਤਵੰਤ ਕੌਰ ਦੀ ਪ੍ਰਧਾਨਗੀ ਹੇਠ ਵੱਡੀ ਗਿਣਤੀ ਵਿੱਚ ਆਂਗਣਵਾੜੀ ਮੁਲਾਜ਼ਮ ਅਤੇ ਵਰਕਰ ਸ਼ਾਮਲ ਹੋਈਆਂ। ਸੀ. ਪੀ. ਐਫ਼ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਮਲਜੀਤ ਸਿੰਘ, ਗੌਰਮਿੰਟ ਟੀਚਰ ਯੂਨੀਅਨ ਦੇ ਬਲਾਕ ਪ੍ਰਧਾਨ ਰਜਿੰਦਰ ਸਿੰਘ, ਬੀ. ਐੱਡ ਅਧਿਆਪਕ ਫ਼ਰੰਟ ਜਲੰਧਰ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ, ਬਲਾਕ ਪ੍ਰਧਾਨ ਅੰਮ੍ਰਿਤਪਾਲ ਸਿੰਘ, ਈ.ਟੀ. ਟੀ. ਅਧਿਆਪਕ ਯੂਨੀਅਨ ਦੇ ਬਲਾਕ ਪ੍ਰਧਾਨ ਪ੍ਰੇਮ ਕੁਮਾਰ, ਮਾਸਟਰ ਕਾਡਰ ਯੂਨੀਅਨ ਦੇ ਬਲਾਕ ਪ੍ਰਧਾਨ ਲਵਤਾਰ ਸਿੰਘ, ਬਲਜਿੰਦਰ ਸਿੰਘ ਅਤੇ ਸੁੱਖਵਿੰਦਰ ਸਿੰਘ, ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਕਿਰਪਾਲ ਸਿੰਘ ਮੂਸਾਪੁਰ ਦੀ ਅਗਵਾਈ ਹੇਠ ਵੱਖ ਵੱਖ ਬੁਲਾਰਿਆ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਜੋ ਮੁਲਾਜ਼ਮਾਂ ਦੇ ਨਾਲ ਇਹ ਵਾਧਾ ਕਰਕੇ ਸੱਤਾ ’ਚ ਆਈ ਸੀ ਕਿ ਆਉਂਦੇ ਸਾਰ ਹੀ ਮੁਲਾਜ਼ਮਾਂ ਦੀਆਂ ਸਮੁੱਚੀਆਂ ਮੰਗਾਂ ਪ੍ਰਵਾਨ ਕੀਤੀਆਂ ਜਾਣਗੀਆਂ ਪਰ ਅੱਜ ਪੰਜ ਸਾਲ ਦਾ ਸਮਾਂ ਲਗਭਗ ਬੀਤਣ ਜਾ ਰਿਹਾ ਹੈ। ਇਸਦੇ ਬਾਵਜੂਦ ਵੀ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ। 7 ਅਗਸਤ ਦੀ ਚੰਡੀਗੜ੍ਹ ਰੈਲੀ ਅਤੇ 23 ਅਗਸਤ ਦੀ ਸਤੌਜ ਰੈਲੀ ਤੋਂ ਬਾਅਦ ਅੱਜ 27 ਅਗਸਤ ਨੂੰ ਪੂਰੇ ਪੰਜਾਬ ਦੇ ਵਿੱਚ ਸਾਰੇ ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਦਿੱਤੇ ਹੋਏ ਸਥਾਨਾਂ ਤੇ ਰੋਸ ਮੁਜਾਹਰੇ ਕਰ ਰਹੇ ਹਨ। ਧਰਨੇ ਨੂੰ ਸੰਬੋਧਨ ਕਰਦੇ ਹੋਏ ਵੱਖ ਵੱਖ ਆਗੂਆਂ ਨੇ ਇਹ ਮੰਗ ਕੀਤੀ ਕਿ ਮੁਲਾਜ਼ਮ ਮੰਗਾਂ ਤੁਰੰਤ ਪੂਰੀਆਂ ਕੀਤੀਆਂ ਜਾਣ ਨਹੀਂ ਤਾਂ ਆਉਣ ਵਾਲੇ ਸਮੇਂ ਦੇ ਵਿੱਚ ਵੱਡੀ ਪੱਧਰ ’ਤੇ ਐਕਸ਼ਨ ਉਲੀਕੇ ਜਾਣਗੇ। ਇਸ ਮੌਕੇ ਵਿਜੇ ਕੁਮਾਰ, ਰਵੀ ਕਾਂਤ, ਮਲਕੀਤ ਸਿੰਘ, ਭੁਪਿੰਦਰ ਸਿੰਘ, ਪ੍ਰਭਜੋਤ ਸਿੰਘ, ਓਮ ਪ੍ਰਕਾਸ਼, ਗੁਰਪ੍ਰੀਤ ਸਿੰਘ, ਵਰਿੰਦਰ ਸਿੰਘ, ਸੁੱਖਵਿੰਦਰ ਸਿੰਘ, ਪੰਕਜ ਟੰਡਨ, ਸੁਮਨਦੀਪ ਸਿੰਘ, ਰਸ਼ਪਾਲ ਕੌਰ, ਰਾਜਵਿੰਦਰ ਕੌਰ, ਕਮਲਜੀਤ ਕੌਰ, ਇੰਦਰਪਾਲ ਕੌਰ, ਸੋਨੀਆ, ਅਤੇ ਆਂਗਣਵਾੜੀ ਯੂਨੀਅਨ ਤੋਂ ਪਰਮਜੀਤ ਕੌਰ,ਬਲਜੀਤ ਕੌਰ, ਹਰਪ੍ਰੀਤ ਕੌਰ, ਨਿਰਮਲ ਕੌਰ,ਸਤਿੰਦਰਪਾਲ ਕੌਰ, ਸੁੱਖਵਿੰਦਰ ਕੌਰ, ਰਚਨਾ ਰਾਣੀ, ਪੁਸ਼ਪਾ ਦੇਵੀ, ਜੋਤੀ, ਗੁਰਵਿੰਦਰ ਕੌਰ ਆਦਿ ਹਾਜ਼ਰ ਸਨ।