ਬਾਬਾ ਪ੍ਰਗਟ ਨਾਥ ਦੇ ਚੇਅਰਮੈਨ ਬਣਨ ’ਤੇ ਖੁਸ਼ੀ ਦੀ ਲਹਿਰ : ਜਲਾਲਪੁਰੀ
ਬਾਬਾ ਪ੍ਰਗਟ ਨਾਥ ਦੇ ਚੇਅਰਮੈਨ ਬਣਨ ਨਾਲ ਐੱਸਸੀ ਸਮਾਜ ’ਚ ਖੁਸ਼ੀ ਦੀ ਲਹਿਰ : ਜਲਾਲਪੁਰੀ
Publish Date: Mon, 16 Feb 2026 06:25 PM (IST)
Updated Date: Mon, 16 Feb 2026 06:27 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸ਼ਾਹਕੋਟ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ‘ਆਪ’ ਸਰਕਾਰ ਵੱਲੋਂ ਬਾਲ ਜੋਗੀ ਬਾਬਾ ਪ੍ਰਗਟ ਨਾਥ ਜੀ ਨੂੰ ਭਗਵਾਨ ਵਾਲਮੀਕਿ ਜੀ ਤੀਰਥ ਸਥਲ (ਰਾਮ ਤੀਰਥ) ਸ਼ਰਾਈਨ ਬੋਰਡ ਦੀ ਸਲਾਹਕਾਰ ਕਮੇਟੀ ਦਾ ਚੇਅਰਮੈਨ ਬਣਾਉਣ ਨਾਲ ਐੱਸਸੀ ਸਮਾਜ ਵਿਚ ਖੁਸ਼ੀ ਦੀ ਲਹਿਰ ਹੈ। ਇਹ ਪ੍ਰਗਟਾਵਾ ‘ਆਪ’ ਐੱਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਜਲਾਲਪੁਰੀ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਇਸ ਅਹਿਮ ਨਿਯੁਕਤੀ ਲਈ ਧੰਨਵਾਦ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇੱਕ ਨੇਕ ਅਤੇ ਸੁਲਝੀ ਹੋਈ ਧਾਰਮਿਕ ਸ਼ਖ਼ਸੀਅਤ ਨੂੰ ਇਹ ਸੇਵਾ ਸੌਂਪ ਕੇ ਵਾਲਮੀਕਿ ਸਮਾਜ ਦਾ ਮਾਣ ਵਧਾਇਆ ਹੈ। ਉਨ੍ਹਾਂ ਕਿਹਾ ਕਿ ਬਾਬਾ ਜੀ ਦੀ ਅਗਵਾਈ ਹੇਠ ਭਗਵਾਨ ਵਾਲਮੀਕਿ ਤੀਰਥ ਸਥਲ ਦਾ ਵਿਕਾਸ ਹੁਣ ਨਵੀਆਂ ਬੁਲੰਦੀਆਂ ਛੂਹੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿਰਫ਼ ਵੋਟਾਂ ਲਈ ਸਮਾਜ ਨੂੰ ਵਰਤਿਆ ਪਰ ਭਗਵੰਤ ਮਾਨ ਸਰਕਾਰ ਅਸਲ ਮਾਇਨਿਆਂ ਵਿਚ ਬਾਬਾ ਸਾਹਿਬ ਅੰਬੇਡਕਰ ਅਤੇ ਭਗਵਾਨ ਵਾਲਮੀਕਿ ਜੀ ਦੀ ਸੋਚ ’ਤੇ ਪਹਿਰਾ ਦੇ ਰਹੀ ਹੈ। ਉਨ੍ਹਾਂ ਨਿਯੁਕਤੀ ‘ਤੇ ਬਾਬਾ ਪ੍ਰਗਟ ਨਾਥ ਨੂੰ ਵਧਾਈ ਦਿੱਤੀ ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ।