- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੀਪਕ ਤੇਲੂ ਦੇ ਭਾਜਪਾ ਜ਼ਿਲ੍ਹਾ ਜਨਰਲ ਸਕੱਤਰ ਬਣਨ ’ਤੇ ਵਾਲਮੀਕਿ ਸਮਾਜ ਵਿੱਚ ਖੁਸ਼ੀ ਦੀ ਲਹਿਰ

-ਭਗਵਾਨ ਵਾਲਮੀਕਿ ਮੰਦਰ ਕਮੇਟੀ ਨੇ ਕਰਵਾਇਆ ਵਿਸ਼ੇਸ਼ ਸਨਮਾਨ ਸਮਾਗਮ
-ਫੁੱਲਾਂ ਦੇ ਹਾਰ ਪਾ ਕੇ ਕੀਤਾ ਸਵਾਗਤ, ਸੀਨੀਅਰ ਲੀਡਰਸ਼ਿਪ ਦਾ ਕੀਤਾ ਧੰਨਵਾਦ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਭਾਜਪਾ ਜਲੰਧਰ ਸ਼ਹਿਰੀ ਦੇ ਨਵ-ਨਿਯੁਕਤ ਜ਼ਿਲ੍ਹਾ ਜਨਰਲ ਸਕੱਤਰ ਦੀਪਕ ਤੇਲੂ ਨੂੰ ਸਨਮਾਨਿਤ ਕਰਨ ਲਈ ਲਿੰਕ ਰੋਡ ਸਥਿਤ ਭਗਵਾਨ ਵਾਲਮੀਕਿ ਮੰਦਰ ਵਿਖੇ ਵਾਲਮੀਕਿ ਸਮਾਜ ਵੱਲੋਂ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੰਦਰ ਕਮੇਟੀ ਦੇ ਪ੍ਰਧਾਨ ਇੰਦਰਜੀਤ ਕਲਿਆਣ ਦੀ ਅਗਵਾਈ ਹੇਠ ਦੀਪਕ ਤੇਲੂ ਦਾ ਫੁੱਲਾਂ ਦੇ ਹਾਰ ਪਾ ਕੇ ਨਿੱਘਾ ਸਵਾਗਤ ਕੀਤਾ ਗਿਆ ਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਮੰਦਰ ਕਮੇਟੀ ਦੇ ਕੈਸ਼ੀਅਰ ਰਾਜ ਕੁਮਾਰ ਗੁੱਲੂ, ਰਾਜ ਕੁਮਾਰ ਰਾਜੂ, ਵਿਕਰਮ, ਸੋਨੂੰ, ਮੋਨੂੰ, ਕਾਕਾ ਗਿੱਲ, ਸੰਜੇ ਕੁਮਾਰ, ਬਾਦਲ ਗਿੱਲ, ਟਿੰਕੂ, ਅਨਿਲ ਕੁਮਾਰ ਅਤੇ ਸੁਸ਼ੀਲ ਸੋਂਧੀ ਸਮੇਤ ਵਾਲਮੀਕਿ ਸਮਾਜ ਦੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਰਹੀਆਂ। ਇਸ ਮੌਕੇ ਦੀਪਕ ਤੇਲੂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਭਾਜਪਾ ਵੱਲੋਂ ਉਨ੍ਹਾਂ ਨੂੰ ਜ਼ਿਲ੍ਹਾ ਜਨਰਲ ਸਕੱਤਰ ਦੀ ਮਹੱਤਵਪੂਰਨ ਜ਼ਿੰਮੇਵਾਰੀ ਸੌਂਪਣ ਲਈ ਉਹ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੇ ਦਿਲੋਂ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਵਾਲਮੀਕਿ ਸਮਾਜ ਵੱਲੋਂ ਮਿਲਿਆ ਪਿਆਰ ਅਤੇ ਸਨਮਾਨ ਉਨ੍ਹਾਂ ਲਈ ਬੇਹੱਦ ਮਹੱਤਵ ਰੱਖਦਾ ਹੈ ਅਤੇ ਉਹ ਇਸ ਦੇ ਹਮੇਸ਼ਾ ਰਿਣੀ ਰਹਿਣਗੇ। ਮੰਦਰ ਕਮੇਟੀ ਦੇ ਪ੍ਰਧਾਨ ਇੰਦਰਜੀਤ ਕਲਿਆਣ ਨੇ ਕਿਹਾ ਕਿ ਦੀਪਕ ਤੇਲੂ ਨੂੰ ਭਾਜਪਾ ਜਲੰਧਰ ਸ਼ਹਿਰੀ ਦਾ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ ਕੀਤੇ ਜਾਣ ਨਾਲ ਵਾਲਮੀਕਿ ਸਮਾਜ ਵਿੱਚ ਖੁਸ਼ੀ ਦਾ ਮਾਹੌਲ ਹੈ। ਇਹ ਸਮਾਜ ਲਈ ਮਾਣ ਅਤੇ ਖੁਸ਼ੀ ਦੀ ਗੱਲ ਹੈ। ਸਮਾਗਮ ਦੇ ਅੰਤ ’ਚ ਹਾਜ਼ਰ ਸ਼ਖ਼ਸੀਅਤਾਂ ਨੇ ਦੀਪਕ ਤੇਲੂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ।