ਅਮਰਜੀਤ ਸਿੰਘ ਵੇਹਗਲ, ਜਲੰਧਰ : ਕੋਰੋਨਾ ਵਾਇਰਸ ਦੇ ਦਿਨੋਂ ਦਿਨ ਵਧ ਰਹੇ ਪ੍ਰਕੋਪ ਨਾਲ ਨਜਿੱਠਣ ਲਈ ਭਾਵੇਂ ਸਰਕਾਰ ਨੇ ਅੱਜ ਤੋਂ ਰਾਤ ਅੱਠ ਵਜੇ ਤੋਂ ਕਰਫਿਊ ਦਾ ਐਲਾਨ ਕਰ ਦਿੱਤਾ ਹੈ ।ਪਰ ਦੇਖਿਆ ਜਾਵੇ ਤਾਂ ਸਰਕਾਰ ਵੱਲੋਂ ਰਾਤ ਅੱਠ ਵਜੇ ਤੋਂ ਐਲਾਨ ਕੀਤੇ ਗਏ ਕਰਫਿਊ ਦੀ ਹਕੀਕਤ ਵਿੱਚ ਕਿਸੇ ਨੂੰ ਪ੍ਰਵਾਹ ਨਹੀਂ ਇੱਥੋਂ ਤੱਕ ਕੇ ਇਨ੍ਹਾਂ ਹੁਕਮਾ ਨੂੰ ਅਮਲੀ ਜਾਮਾ ਪਹਿਨਾਉਣ ਵਾਲੇ ਪੁਲਿਸ ਕਰਮਚਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਸੰਬੰਧੀ ਕੋਈ ਜਾਣਕਾਰੀ ਨਹੀਂ ਹੈ ।

ਥਾਣਾ 1 ਦੇ ਅਧੀਨ ਆਉਂਦੇ ਮਕਸੂਦਾਂ ´ਚ ਰਾਤ ਅੱਠ ਵਜੇ ਤੋਂ ਬਾਅਦ ਦੁਕਾਨਾਂ ਤੇ ਲੱਗੀ ਭੀੜ ਨੂੰ ਦੇਖਦਿਆਂ ਹੋਇਆਂ ਜਦ ਥਾਣਾ ਡਵੀਜ਼ਨ 1 ਦੇ ਮੁਖੀ ਰਾਜੇਸ਼ ਕੁਮਾਰ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਤਾਂ ਇਸ ਬਾਰੇ ਕੋਈ ਵੀ ਜਾਣਕਾਰੀ ਨਹੀਂ ਹੈ ਜੇਕਰ ਤੁਹਾਡੇ ਕੋਲ ਸਰਕਾਰ ਵੱਲੋਂ ਜਾਰੀ ਕੀਤੇ ਹੁਕਮਾਂ ਦੀ ਕਾਪੀ ਹੈ ਤਾਂ ਭੇਜੀ ਜਾਵੇ।

Posted By: Jagjit Singh