ਗੁਰੂ ਰਵਿਦਾਸ ਜੀ ਵੱਲੋ ਦਿੱਤੀ ਸਿੱਖਿਆ ਨੂੰ ਆਪਣੇ ਜੀਵਨ ’ਚ ਅਪਣਾਉਣਾ ਚਾਹੀਦੈ : ਰਜਿੰਦਰ ਬੇਰੀ
ਸਾਨੂੰ ਸਤਿਗੁਰੂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵਲੋ ਦਿੱਤੀ ਸਿੱਖਿਆ ਨੂੰ ਆਪਣੇ ਜੀਵਨ ’ਚ ਅਪਣਾਉਣਾ ਚਾਹੀਦਾ: ਰਜਿੰਦਰ ਬੇਰੀ
Publish Date: Sat, 31 Jan 2026 10:31 PM (IST)
Updated Date: Sun, 01 Feb 2026 04:14 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਹਾੜੇ ਮੌਕੇ ਸਜਾਈ ਸ਼ੋਭਾ ਯਾਤਰਾ ’ਚ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਰਜਿੰਦਰ ਬੇਰੀ ਨੇ ਹਾਜ਼ਰੀ ਲਗਾਈ। ਇਸ ਮੌਕੇ ਜਲੰਧਰ ਸ਼ਹਿਰ ’ਚ ਵੱਖ-ਵੱਖ ਥਾਈਂ ਕੀਤੇ ਗਏ ਸਮਾਗਮਾਂ ’ਚ ਹਾਜ਼ਰੀ ਲਗਵਾਈ। ਇਸ ਮੌਕੇ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਰਜਿੰਦਰ ਬੇਰੀ ਨੇ ਕਿਹਾ ਕਿ ਸਾਨੂੰ ਸਤਿਗੁਰੂ ਰਵਿਦਾਸ ਮਹਾਰਾਜ ਵੱਲੋਂ ਦਿੱਤੀ ਗਈ ਸਿੱਖਿਆ ਨੂੰ ਆਪਣੇ ਜੀਵਨ ’ਚ ਅਪਣਾਉਣਾ ਚਾਹੀਦਾ ਹੈ। ਇਸ ਮੌਕੇ ਪ੍ਰਗਟ ਸਿੰਘ ਸਾਬਕਾ ਮੰਤਰੀ, ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵਿਧਾਇਕ ਸ਼ਾਹਕੋਟ ਤੇ ਜ਼ਿਲ੍ਹਾ ਪ੍ਰਧਾਨ ਦਿਹਾਤੀ, ਸੁਰਿੰਦਰ ਕੌਰ ਹਲਕਾ ਇੰਚਾਰਜ ਜਲੰਧਰ ਵੈਸਟ, ਸਾਬਕਾ ਐੱਸਐੱਸਪੀ ਰਜਿੰਦਰ ਸਿੰਘ ਹਲਕਾ ਇੰਚਾਰਜ ਕਰਤਾਰਪੁਰ, ਸੇਠ ਸਤਪਾਲ ਮੱਲ ਹਾਜ਼ਰ ਸਨ।