- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
10 ਅਕਤੂਬਰ ਦੀ ਸੂਬਾਈ ਰੈਲੀ ਵਿੱਚ ਪੰਜਾਬ ਏਟਕ ਭਰਵੀਂ ਸ਼ਮੂਲੀਅਤ ਕਰੇਗੀ--ਚਾਹਲ

ਧਾਲੀਵਾਲ ਦਾ 36ਵਾਂ ਬਰਸੀ ਸਮਾਗਮ ਮੋਗਾ ’ਚ 21 ਅਕਤੂਬਰ ਨੂੰ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ
ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਦੀ ਸੂਬਾ ਕਾਰਜਕਾਰਨੀ ਕਮੇਟੀ ਦੀ ਮਹੀਨਾਵਾਰ ਮੀਟਿੰਗ ਸਥਾਨਕ ਕਾਮਰੇਡ ਜਸਵੰਤ ਸਿੰਘ ਸਮਰਾ ਭਵਨ ਵਿਖੇ ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੇ ਸ਼ੁਰੂ ਵਿੱਚ ਜਥੇਬੰਦੀ ਦੇ ਸੂਬਾਈ ਆਗੂ ਦਰਸ਼ਨ ਸਿੰਘ ਥਰੀਕੇ, ਨਵਾਂ ਜ਼ਮਾਨਾ ਅਖਬਾਰ ਦੇ ਸੰਪਾਦਕ ਅਤੇ ਸੀਨੀਅਰ ਪੱਤਰਕਾਰ ਕਾਮਰੇਡ ਚੰਦ ਫਤਿਹਪੁਰੀ, ਅੰਗਰੇਜ਼ ਸਿੰਘ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਦੀ ਪਤਨੀ ਸਵਰਨਜੀਤ ਕੌਰ ਤੇ ਕਈ ਹੋਰਾਂ ਦੇ ਸਦੀਵੀ ਵਿਛੋੜਾ ਦੇ ਜਾਣ ’ਤੇ ਡੂੰਘਾ ਦੁੱਖ ਪ੍ਰਗਟ ਕਰਦੇ ਹੋਏ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ, ਸੂਬਾ ਜਨਰਲ ਸਕੱਤਰ ਪ੍ਰੇਮ ਚਾਵਲਾ, ਵਰਕਿੰਗ ਚੇਅਰਮੈਨ ਅਵਤਾਰ ਸਿੰਘ ਗਗੜਾ, ਸੂਬਾਈ ਸੀਨੀਅਰ ਮੀਤ ਪ੍ਰਧਾਨ ਗੁਰਜੀਤ ਸਿੰਘ ਘੋੜੇਵਾਹ ,ਸਵਰਨ ਸਿੰਘ ਹਠੂਰ ਤੇ ਹੋਰਨਾਂ ਨੇ ਭਗਵੰਤ ਮਾਨ ਸਰਕਾਰ ’ਤੇ ਦੋਸ਼ ਲਾਇਆ ਕਿ ਆਪਣੇ ਸਾਢੇ ਚਾਰ ਸਾਲ ਤੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਮੰਨਣ ਦੀ ਬਜਾਏ ਟਾਲ ਮਟੋਲ ਕੀਤਾ ਜਾ ਰਿਹਾ ਹੈ। ਫੈਸਲਾ ਕੀਤਾ ਗਿਆ ਕਿ 10 ਅਕਤੂਬਰ ਨੂੰ ਮੁੱਖ ਮੰਤਰੀ ਪੰਜਾਬ ਦੇ ਸ਼ਹਿਰ ਸੰਗਰੂਰ ਵਿਖੇ ਕੀਤੀ ਜਾ ਰਹੀ ਸੂਬਾਈ ਰੈਲੀ ਅਤੇ ਮੁਜ਼ਾਹਰੇ ਵਿੱਚ ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸ਼ਹੀਦ ਕਾਮਰੇਡ ਨਛੱਤਰ ਸਿੰਘ ਧਾਲੀਵਾਲ ਦੇ 21 ਅਕਤੂਬਰ ਨੂੰ ਮਨਾਏ ਜਾ ਰਹੇ 36ਵੇਂ ਬਰਸੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ ’ਤੇ ਜਾਰੀ ਹਨ। ਇਸ ਮੌਕੇ ਆਗੂ ਕੀਰਤ ਸਿੰਘ ਚੰਡੀਗੜ੍ਹ , ਮੁਖਤਿਆਰ ਚੰਦ ਨੰਗਲ, ਅਜਮੇਰ ਸਿੰਘ ਅਖਾੜਾ ਮੋਗਾ, ਭੁਪਿੰਦਰ ਸਿੰਘ ਭਿੰਦਾ, ਮੋਹਨਜੀਤ ਸਿੰਘ ਗਰੇਵਾਲ ਲੁਧਿਆਣਾ, ਮਹਿੰਦਰ ਸਿੰਘ ਰੋਪੜ, ਬਲਵਿੰਦਰ ਸਿੰਘ ਬਟਾਲਾ, ਮੁਖਤਿਆਰ ਸਿੰਘ ਫਿਰੋਜ਼ਪੁਰ, ਚਮਕੌਰ ਸਿੰਘ, ਮਹਿੰਦਰ ਸਿੰਘ ਤਰਨ ਤਾਰਨ, ਜਸਵੀਰ ਸਿੰਘ ਲੁਧਿਆਣਾ, ਹਰਨੇਕ ਸਿੰਘ ਸਾਹੋਕੇ, ਸੰਤੋਖ ਸਿੰਘ ਜਲੰਧਰ, ਗੁਰਮੁੱਖ ਸਿੰਘ ਜਲੰਧਰ, ਭੁਪਿੰਦਰ ਸਿੰਘ ਜਲੰਧਰ , ਜਗਸੀਰ ਸਿੰਘ ਜਗਰਾਉਂ, ਦੀਦਾਰ ਸਿੰਘ ਤੇ ਹੋਰ ਹਾਜ਼ਰ ਸਨ।