
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪੰਜਾਬ ਬੰਦ ਕਾਲ ’ਚ ਵੱਡੀ ਗਿਣਤੀ ’ਚ ਵਰਕਰ ਸ਼ਾਮਲ ਹੋਣਗੇ- ਢੀਡਸਾ

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ
ਸ਼੍ਰੋਮਣੀ ਅਕਾਲੀ ਦਲ ਹਲਕਾ ਉਤਰੀ ਵਿਧਾਨ ਸਭਾ ਦੇ ਇੰਚਾਰਜ ਹਰਿੰਦਰ ਸਿੰਘ ਢੀਂਡਸਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਜਿਸ ’ਚ ਹਰਿੰਦਰ ਸਿੰਘ ਢੀਡਸਾ ਨੇ ਕੌਮੀ ਇਨਸਾਫ ਮੋਰਚਾ ਵੱਲੋਂ ਪੰਜਾਬ ਬੰਦ ਦੀ ਦਿੱਤੀ ਕਾਲ ਨੂੰ ਪੂਰਨ ਤੌਰ ’ਤੇ ਸਮਰਥਨ ਦਿੰਦੇ ਹੋਏ ਪੰਜਾਬ ਬੰਦ ਕਰਵਾਉਣ ਲਈ ਉਨਾਂ ਸਮੂਹ ਪੰਜਾਬ ਵਾਸੀਆਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਹੱਕ ਸੱਚ ਦੀ ਲੜਾਈ ਲੜ ਰਹੀਆਂ ਕੌਮਾਂ ਤੇ ਸਮੁੱਚੀਆਂ ਪਾਰਟੀਆਂ ਨੂੰ ਆਪਣੀ ਸੱਚ ਦੀ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ। ਇਸ ਮੌਕੇ ਕੌਮੀ ਮੀਤ ਪ੍ਰਧਾਨ ਰਣਜੀਤ ਸਿੰਘ ਰਾਣਾ ਨੇ ਕਿਹਾ ਕਿ ਅੱਜ ਸਾਡੇ ਪੰਜਾਬ ਦੇ ਖਾਸ ਕਰਕੇ ਸਿੱਖਾਂ ਨੂੰ ਪੰਜਾਬ ਦੀਆਂ ਸਮੇਂ ਦੀਆਂ ਸਰਕਾਰਾਂ ਬੇਗਾਨਗੀ ਦਾ ਅਹਿਸਾਸ ਕਰਵਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਸਵੇਰੇ 8 ਵਜੇ ਹਲਕਾ ਉੱਤਰੀ ਵਿਧਾਨ ਸਭਾ ਦੇ ਸਾਰੇ ਸਰਕਲ ਪ੍ਰਧਾਨ ਅਹੁਦੇਦਾਰ ਸਾਹਿਬਾਨ ਤੇ ਵਰਕਰ ਹਰਿੰਦਰ ਫਾਰਮ ਪਠਾਨਕੋਟ ’ਚ ਨਜ਼ਦੀਕ ਇਕੱਤਰ ਹੋ ਕੇ ਕੌਮੀ ਇਨਸਾਫ ਮੋਰਚੇ ਨਾਲ ਰਲ ਕੇ ਪੰਜਾਬ ਬੰਦ ਕਰਵਾਉਣਗੇ। ਇਸ ਮੌਕੇ ਸਤਿੰਦਰ ਸਿੰਘ ਪੀਤਾ, ਜਗਦੀਪ ਸਿੰਘ ਵਿਰਦੀ, ਜਗਜੀਤ ਸਿੰਘ ਖਾਲਸਾ, ਪਰਵਿੰਦਰ ਸਿੰਘ ਭਾਟੀਆ ਕਰਤਾਰ ਸਿੰਘ ਬਿੱਲਾ, ਸੁਰਿੰਦਰ ਸਿੰਘ, ਮਹਿੰਦਰ ਸਿੰਘ ਜੰਬਾ ਸਾਰੇ ਸਰਕਲ ਪ੍ਰਧਾਨ, ਪ੍ਰਧਾਨ ਹਰਪ੍ਰੀਤ ਸਿੰਘ ਉਰਫ ਅਕਾਲ ਸਿੰਘ, ਯੂਥ ਪ੍ਰਧਾਨ ਜਤਿੰਦਰ ਸਿੰਘ ਰਿੰਕਾ, ਦਲਜੀਤ ਸਿੰਘ, ਲਾਲ ਚੰਦ, ਸਤਪਾਲ ਸਿੰਘ ਨੀਲਾ ਮਹਿਲ, ਰਾਜ ਕੁਮਾਰ ਜਸਵਾਲ, ਮੇਜਰ ਸਿੰਘ ਕਾਹਲੋ, ਤਰਲੋਚਨ ਸਿੰਘ ਬੀਸੀ ਵਿੰਗ ਦੇ ਪ੍ਰਧਾਨ ਯੂਥ ਅਕਾਲੀ ਦਲ ਦੇ ਪ੍ਰਧਾਨ ਗੁਰਸੇਵਕ ਸਿੰਘ ਹੀਰਾ ਗਿੱਲ, ਰਣਜੀਤ ਸਿੰਘ ਉਬਰਾਏ,ਗੁਣਤਾਜ ਸਿੰਘ ਢੀਂਡਸਾ, ਦਿਲਬਾਗ ਸਿੰਘ ਆਦਿ ਹਾਜ਼ਰ ਸਨ।