ਗੁਰਦੁਆਰਾ ਸਿੰਘਾਂ ਸ਼ਹੀਦਾਂ ਵਿਖੇ ਹਫਤਾਵਾਰੀ ਧਾਰਮਿਕ ਸਮਾਗਮ
ਗੁਰਦੁਆਰਾ ਸਿੰਘਾਂ ਸ਼ਹੀਦਾਂ ਵਿਖੇ ਹਫਤਾਵਾਰੀ ਧਾਰਮਿਕ ਸਮਾਗਮ ਸ਼ਰਧਾ ਨਾਲ ਮਨਾਇਆ
Publish Date: Sun, 03 May 2026 09:10 PM (IST)
Updated Date: Mon, 04 May 2026 04:15 AM (IST)

ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਗੁਰਦੁਆਰਾ ਸਿੰਘਾਂ ਸ਼ਹੀਦਾਂ, ਡੇਰਾ ਸੰਤ ਜਰਨੈਲ ਸਿੰਘ ਜੀ, ਨੰਗਲ ਬੇਟ ਆਲੋਵਾਲ (ਫਿਲੌਰ) ਵਿਖੇ ਹਫ਼ਤਾਵਾਰੀ ਧਾਰਮਿਕ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਸਮਾਗਮ ਦੌਰਾਨ ਹਜ਼ੂਰੀ ਰਾਗੀ ਜੱਥਿਆਂ ਭਾਈ ਹਰਜੀਤ ਸਿੰਘ, ਭਾਈ ਰਿੰਕੂ ਸਿੰਘ ਅਤੇ ਭਾਈ ਓੰਕਾਰ ਸਿੰਘ ਵੱਲੋਂ ਰਸਭਰੀ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਸੰਤ ਬਾਬਾ ਜਰਨੈਲ ਸਿੰਘ ਜੀ ਅਤੇ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਨੇ ਸੰਗਤਾਂ ਨੂੰ ਗੁਰੂ ਸਾਹਿਬਾਨ ਦੇ ਇਤਿਹਾਸ ਬਾਰੇ ਜਾਣਕਾਰੀ ਦਿੰਦਿਆਂ ਗੁਰੂ ਮਰਯਾਦਾ ਨਾਲ ਜੁੜਨ ਦੀ ਪ੍ਰੇਰਣਾ ਦਿੱਤੀ। ਉਨ੍ਹਾਂ ਕਿਹਾ ਕਿ ਸੱਚੀ ਭਗਤੀ ਦਸਾਂ ਨੌਹਾਂ ਦੀ ਕਿਰਤ ਵਿੱਚ ਹੈ ਅਤੇ ਇਸ ਮਾਰਗ ‘ਤੇ ਚੱਲ ਕੇ ਹੀ ਮਨੁੱਖ ਪਰਮਾਤਮਾ ਦੀ ਪ੍ਰਾਪਤੀ ਕਰ ਸਕਦਾ ਹੈ। ਸਮਾਗਮ ਦੌਰਾਨ ਸੰਤ ਬਾਬਾ ਜਰਨੈਲ ਸਿੰਘ ਜੀ ਅਤੇ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਵੱਲੋਂ ਆਏ ਹੋਏ ਰਾਗੀ ਜੱਥਿਆਂ ਨੂੰ ਸਰੋਪੇ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ. ਅਮਰਜੋਤ ਸਿੰਘ ਸੰਧੂ, ਬੀਬੀ ਕਰਮਜੀਤ ਕੌਰ ਸੰਧੂ, ਭਾਈ ਬਲਦੇਵ ਸਿੰਘ, ਭਾਈ ਬਲਵੰਤ ਸਿੰਘ, ਭਾਈ ਮਨਜੀਤ ਸਿੰਘ, ਭਾਈ ਜਰਨੈਲ ਸਿੰਘ, ਭਾਈ ਗੁਰਮੀਤ ਸਿੰਘ ਲੰਬੜਦਾਰ ਅਤੇ ਹਰਪ੍ਰੀਤ ਸਿੰਘ (ਜਲੰਧਰ) ਸਮੇਤ ਹੋਰ ਕਈ ਸੰਗਤਾਂ ਨੇ ਹਾਜ਼ਰੀ ਭਰੀ। ਅਖੀਰ ਵਿੱਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।