ਗੁਰਦੁਆਰਾ ਸਿੰਘਾਂ ਸ਼ਹੀਦਾਂ ’ਚ ਹਫ਼ਤਾਵਾਰੀ ਧਾਰਮਿਕ ਸਮਾਗਮ ਕਰਵਾਇਆ
ਗੁਰਦੁਆਰਾ ਸਿੰਘਾਂ ਸ਼ਹੀਦਾਂ ਵਿਖੇ ਹਫਤਾਵਾਰੀ ਧਾਰਮਿਕ ਸਮਾਗਮ ਕਰਵਾਇਆ
Publish Date: Sun, 29 Mar 2026 07:26 PM (IST)
Updated Date: Sun, 29 Mar 2026 07:27 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਿਲੌਰ : ਦੁਆਬੇ ਦੇ ਇਤਿਹਾਸਕ ਤੇ ਪਵਿੱਤਰ ਅਸਥਾਨ ਗੁਰਦੁਆਰਾ ਸਿੰਘਾਂ ਸ਼ਹੀਦਾਂ, ਡੇਰਾ ਸ਼੍ਰੀਮਾਨ ਸੰਤ ਬਾਬਾ ਜਰਨੈਲ ਸਿੰਘ ਨੰਗਲ ਬੇਟ ਆਲੋਵਾਲ ਫਿਲੌਰ ਵਿਖੇ ਮੁੱਖ ਸੇਵਾਦਾਰ ਬਾਬਾ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਹਫਤਾਵਾਰੀ ਧਾਰਮਿਕ ਸਮਾਗਮ ਸ਼ਰਧਾ ਤੇ ਭਾਵਨਾ ਨਾਲ ਕਰਵਾਇਆ ਗਿਆ। ਇਸ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਭਾਈ ਹਰਜੀਤ ਸਿੰਘ, ਭਾਈ ਰਵਿੰਦਰ ਸਿੰਘ ਰਿੰਕੂ ਤੇ ਭਾਈ ਓਂਕਾਰ ਸਿੰਘ ਦੇ ਕੀਰਤਨੀ ਜਥਿਆਂ ਨੇ ਗੁਰਬਾਣੀ ਕੀਰਤਨ ਤੇ ਗੁਰੂ ਇਤਿਹਾਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਅਰਦਾਸ ਉਪਰੰਤ ਬਾਬਾ ਸੁਖਵਿੰਦਰ ਸਿੰਘ ਨੇ ਹੁਕਮਨਾਮਾ ਸਾਹਿਬ ਦੀ ਵਿਆਖਿਆ ਕਰਦੇ ਹੋਏ ਸੰਗਤਾਂ ਨੂੰ ਕਥਾ ਤੇ ਪ੍ਰਵਚਨਾਂ ਰਾਹੀਂ ਗੁਰਬਾਣੀ ਨਾਲ ਜੋੜਿਆ। ਇਸ ਦੌਰਾਨ ਸੰਤ ਬਾਬਾ ਜਰਨੈਲ ਸਿੰਘ ਤੇ ਬਾਬਾ ਸੁਖਵਿੰਦਰ ਸਿੰਘ ਵੱਲੋਂ ਦਾਨੀ ਸੱਜਣਾਂ ਨੂੰ ਹੁਕਮਨਾਮੇ ਤੇ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ’ਚ ਕੁਲਦੀਪ ਸਿੰਘ, ਰਾਜ ਕੌਰ ਕੈਨੇਡਾ, ਪਿਆਰਾ ਸਿੰਘ, ਮਹਿੰਦਰ ਕੌਰ, ਹਰਿੰਦਰ ਕੌਰ ਕੈਨੇਡਾ, ਵਰਿਆਮ ਸਿੰਘ, ਮਨਜੀਤ ਕੌਰ, ਦਲਜੀਤ ਸਿੰਘ, ਗੁਰਜੀਤ ਕੌਰ, ਗੁਰਮੀਤ ਸਿੰਘ ਨੰਬਰਦਾਰ, ਕਿਰਨਦੀਪ ਕੌਰ ਕੈਨੇਡਾ ਸਮੇਤ ਇਲਾਕੇ ਭਰ ਦੀਆਂ ਸੰਗਤਾਂ ਵੱਡੀ ਗਿਣਤੀ ’ਚ ਸ਼ਾਮਲ ਹੋਈਆਂ।