ਅਮਰਜੀਤ ਸਿੰਘ ਵੇਹਗਲ, ਜਲੰਧਰ

ਬੀਤੇ ਦਿਨੀਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰਰੀਤ ਸਿੰਘ ਵਲੋਂ ਸਿੱਖ ਕੌਮ ਨੂੰ ਲਾਇਸੈਂਸੀ ਹਥਿਆਰ ਰੱਖਣ ਦੀ ਕੀਤੀ ਅਪੀਲ ਦਾ ਸਿੱਖ ਤਾਲਮੇਲ ਕਮੇਟੀ ਦੇ ਆਗੂ ਤੇਜਿੰਦਰ ਸਿੰਘ ਪ੍ਰਦੇਸੀ, ਹਰਪਾਲ ਸਿੰਘ ਚੱਢਾ, ਹਰਜੋਤ ਸਿੰਘ ਲੱਕੀ, ਹਰਪ੍ਰਰੀਤ ਸਿੰਘ ਨੀਟੂ, ਗੁਰਵਿੰਦਰ ਸਿੰਘ ਸਿੱਧੂ, ਹਰਵਿੰਦਰ ਸਿੰਘ ਚਿਟਕਾਰਾ ਤੇ ਵਿੱਕੀ ਸਿੰਘ ਖਾਲਸਾ ਨੇ ਜ਼ੋਰਦਾਰ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਜਗਤ ਫੇਰੀਆਂ ਦੌਰਾਨ ਆਪਣੇ ਹੱਥ ਵਿਚ ਸੋਟਾ ਰਖਦੇ ਸਨ ਜਿਸ ਦੀ ਗਵਾਹੀ ਭਾਈ ਗੁਰਦਾਸ ਜੀ ਦੀ ਬਾਣੀ ਵਿਚ ਮਿਲਦੀ ਹੈ। ਫਿਰ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਮੀਰੀ-ਪੀਰੀ ਦੀਆਂ ਦੋ ਕਿਰਪਾਨਾਂ ਧਾਰਨ ਕੀਤੀਆਂ ਸਨ। ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਤਾਂ ਹੁਕਮ ਹੈ ਕਿ ਜਿਹੜਾ ਸਿੱਖ ਕੇਸ ਨਹੀਂ ਰੱਖਦਾ ਜਾਂ ਸ਼ਸਤਰ ਨਹੀਂ ਰੱਖਦਾ ਉਹ ਭੇਡੂ ਦੇ ਸਾਮਾਨ ਹੈ। ਉਨ੍ਹਾਂ ਸਿੱਖ ਵਿਰੋਧੀ ਤਾਕਤਾਂ ਨੂੰ ਤਾੜਨਾ ਕੀਤੀ ਕਿ ਉੁਹ ਸਿੱਖ ਕੌਮ ਦੇ ਨਿੱਜੀ ਮਸਲਿਆਂ ਵਿੱਚ ਦਖ਼ਲ ਦੇਣਾ ਬੰਦ ਕਰਨ। ਇਸ ਮੌਕੇ ਹਰਪ੍ਰਰੀਤ ਸਿੰਘ ਸੋਨੂੰ, ਗੁਰਜੀਤ ਸਿੰਘ ਸਤਨਾਮੀਆ,ਅਮਨਦੀਪ ਸਿੰਘ ਟਿੰਕੂ, ਹਰਪਾਲ ਸਿੰਘ ਪਾਲੀ ਚੱਢਾ, ਬਾਵਾ ਖਰਬੰਦਾ, ਲਖਬੀਰ ਸਿੰਘ ਲੱਕੀ, ਗੁਰਦੀਪ ਸਿੰਘ ਲੱਕੀ, ਮਨਮਿੰਦਰ ਸਿੰਘ ਭਾਟੀਆ, ਗੁਰਵਿੰਦਰ ਸਿੰਘ ਨਾਗੀ, ਹਰਪ੍ਰਰੀਤ ਸਿੰਘ ਰੋਬਿਨ, ਅਮਨਦੀਪ ਸਿੰਘ ਬੱਗਾ, ਪ੍ਰਭਜੋਤ ਸਿੰਘ ਖਾਲਸਾ, ਜਤਿੰਦਰ ਸਿੰਘ ਕੋਹਲੀ, ਹਰਜੀਤ ਸਿੰਘ ਬਾਬਾ, ਅਰਵਿੰਦਰ ਸਿੰਘ ਬਬਲੂ, ਸੰਨੀ ਓਬਰਾਏ, ਤਜਿੰਦਰ ਸਿੰਘ ਸੰਤ ਨਗਰ, ਅਵਤਾਰ ਸਿੰਘ ਮੀਤ ਆਦਿ ਹਾਜ਼ਰ ਸਨ।