- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਰਨਾਲਾ ਵਿਖੇ ਸਫਾਈ ਸੇਵਕਾਂ ’ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਸੋਮਵਾਰ ਨੂੰ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਦਾ ਜਲੰਧਰ ਸ਼ਹਿਰ ਵਿੱਚ ਸਵੇਰ ਤੋਂ ਹੀ ਵਿਆਪਕ ਅਸਰ ਦੇਖਣ ਨੂੰ ਮਿਲਿਆ ਜਦ ਕਿ ਨਾਲ ਲੱਗਦੇ ਕਸਬਿਆਂ ’ਚ ਜਨਜੀਵਨ ਆਮ ਵਾਂਗ ਹੈ।

ਆਨਲਾਈਨ ਡੈਸਕ, ਜਲੰਧਰ: ਬਰਨਾਲਾ ਵਿਖੇ ਸਫਾਈ ਸੇਵਕਾਂ ’ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਸੋਮਵਾਰ ਨੂੰ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਦਾ ਜਲੰਧਰ ਸ਼ਹਿਰ ਵਿੱਚ ਸਵੇਰ ਤੋਂ ਹੀ ਵਿਆਪਕ ਅਸਰ ਦੇਖਣ ਨੂੰ ਮਿਲਿਆ ਜਦ ਕਿ ਨਾਲ ਲੱਗਦੇ ਕਸਬਿਆਂ ’ਚ ਜਨਜੀਵਨ ਆਮ ਵਾਂਗ ਹੈ। ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਦੇ ਐਲਾਨ ਕਾਰਨ ਸ਼ਹਿਰ ਦੀਆਂ ਲਗਪਗ ਸਾਰੀਆਂ ਪ੍ਰਮੁੱਖ ਮਾਰਕੀਟਾਂ ਪੂਰੀ ਤਰ੍ਹਾਂ ਬੰਦ ਹਨ।
ਬੰਦ ਦਾ ਸੱਦਾ ਦੇਣ ਵਾਲੀਆਂ ਜਥੇਬੰਦੀਆਂ ਦੇ ਸਮਰਥਕ ਭਗਵਾਨ ਵਾਲਮੀਕਿ ਚੌਂਕ ਦੇ ਨੇੜੇ ਵੱਡੀ ਗਿਣਤੀ ’ਚ ਇਕੱਠੇ ਹਨ। ਮੌਕੇ ’ਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਏ ਰੱਖਣ ਲਈ ਪੁਲਿਸ ਵੱਲੋਂ ਕਰੜੇ ਸੁਰੱਖਿਆ ਪ੍ਰਬੰਧ ਕੀਤੇ ਗਏ ਅਤੇ ਭਾਰੀ ਪੁਲਿਸ ਫੋਰਸ ਤੈਨਾਤ ਹੈ।