ਦਾਣਾ ਮੰਡੀ ਸ਼ਾਹਕੋਟ ’ਚ ਕਣਕ ਦੀ ਖ਼ਰੀਦ ਸ਼ੁਰੂ
ਦਾਣਾ ਮੰਡੀ ਸ਼ਾਹਕੋਟ ਵਿਖੇ ਕਣਕ ਦੀ ਖਰੀਦ ਸ਼ੁਰੂ
Publish Date: Wed, 15 Apr 2026 06:26 PM (IST)
Updated Date: Wed, 15 Apr 2026 06:30 PM (IST)

-ਮਾਨ ਸਰਕਾਰ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ : ਪੰਡੋਰੀ ਪੰਜਾਬੀ ਜਾਗਰਣ ਟੀਮ, ਸ਼ਾਹਕੋਟ : ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਦੇ ਕੀਤੇ ਵਾਅਦੇ ਤਹਿਤ ਬੁੱਧਵਾਰ ਦਾਣਾ ਮੰਡੀ ਸ਼ਾਹਕੋਟ ਵਿਖੇ ਕਣਕ ਦੀ ਸਰਕਾਰੀ ਖਰੀਦ ਦਾ ਰਸਮੀ ਆਗਾਜ਼ ਕੀਤਾ ਗਿਆ। ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਪਰਮਿੰਦਰ ਸਿੰਘ ਪੰਡੋਰੀ ਨੇ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਉਨ੍ਹਾਂ ਦੇ ਨਾਲ ਮਾਰਕੀਟ ਕਮੇਟੀ ਚੇਅਰਮੈਨ ਬਲਵੀਰ ਸਿੰਘ ਢੰਡੋਵਾਲ, ਉਪ ਜ਼ਿਲ੍ਹਾ ਮੰਡੀ ਅਫ਼ਸਰ ਤਜਿੰਦਰ ਕੁਮਾਰ ਅਤੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸੰਜੀਵ ਗੁਪਤਾ ਵੀ ਮੌਜੂਦ ਸਨ। ਐੱਮ.ਆਰ ਟ੍ਰੇਡਰ ਦੀ ਆੜ੍ਹਤ ‘ਤੇ ਪਹਿਲੀ ਢੇਰੀ ਕਿਸਾਨ ਹਰਜਿੰਦਰ ਸਿੰਘ ਮਲਸੀਆਂ ਦੀ ਪਨਸਪ ਇੰਸਪੈਕਟਰ ਅਮਨਦੀਪ ਵੱਲੋਂ ਖਰੀਦੀ ਗਈ। ਇਸ ਮੌਕੇ ਬੋਲਦਿਆਂ ਪਰਮਿੰਦਰ ਸਿੰਘ ਪੰਡੋਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਮੰਡੀਆਂ ਵਿਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਪੀਣ ਵਾਲੇ ਸਾਫ਼ ਪਾਣੀ, ਬਿਜਲੀ ਅਤੇ ਬਾਰਦਾਨੇ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨ ਆਪਣੀ ਫ਼ਸਲ ਵੇਚ ਕੇ ਖ਼ੁਸ਼ੀ-ਖ਼ੁਸ਼ੀ ਘਰ ਜਾ ਸਕਣ। ਇਸ ਦੌਰਾਨ ਚੇਅਰਮੈਨ ਬਲਬੀਰ ਸਿੰਘ ਅਤੇ ਉਪ ਜ਼ਿਲ੍ਹਾ ਮੰਡੀ ਅਫ਼ਸਰ ਤਜਿੰਦਰ ਕੁਮਾਰ ਨੇ ਦੱਸਿਆ ਕਿ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਫ਼ਸਲ ਦੀ ਤੁਲਾਈ ਅਤੇ ਚੁਕਾਈ (ਲਿਫਟਿੰਗ) ਦੇ ਕੰਮ ’ਚ ਕੋਈ ਦੇਰੀ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਖਾਤਿਆਂ ਵਿੱਚ ਫ਼ਸਲ ਦੀ ਅਦਾਇਗੀ ਨਿਰਧਾਰਿਤ ਸਮੇਂ ਅੰਦਰ ਯਕੀਨੀ ਬਣਾਈ ਜਾਵੇਗੀ। ਪ੍ਰਧਾਨ ਸੰਜੀਵ ਗੁਪਤਾ ਨੇ ਸਰਕਾਰ ਵੱਲੋਂ ਕੀਤੇ ਗਏ ਪ੍ਰਬੰਧਾਂ ਤੇ ਤਸੱਲੀ ਪ੍ਰਗਟਾਈ ਅਤੇ ਆੜ੍ਹਤੀਆਂ ਵੱਲੋਂ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਆੜ੍ਹਤੀ ਬਲਕਾਰ ਸਿੰਘ ਇੰਸਪੈਕਟਰ ਪਨਗ੍ਰੇਨ, ਅਮਨਦੀਪ ਇੰਸਪੈਕਟਰ ਪਨਸਪ, ਐਸੋਸੀਏਸ਼ਨ ਦੇ ਮੈਂਬਰ ਰਵੀਸ਼ ਗੋਇਲ, ਅਨਿਲ ਗੋਇਲ, ਯਸ਼ਪਾਲ ਗੁਪਤਾ, ਕੁਲਵਿੰਦਰ ਸਿੰਘ ਜੌੜਾ, ਗੁਰਨਾਮ ਸਿੰਘ ਚੱਠਾ, ਹਰੀਸ਼ ਮਿੱਤਰ, ਕ੍ਰਿਸ਼ਨ ਲਾਲ ਗਾਬਾ, ਸੁਪਰਵਾਈਜ਼ਰ ਅਮਨਦੀਪ ਸਿੰਘ ਟੁਰਨਾ, ਗਗਨਦੀਪ ਸੈਦਪੁਰੀ, ਸੰਜੇ ਗੁਪਤਾ, ਮਨਜੀਤ ਸਿੰਘ, ਅਮਰਜੀਤ ਕੁਮਾਰ, ਪਵਨ ਮਿੱਤਲ, ਰਾਹੁਲ ਮਿੱਤਲ, ਕਪਿਲ ਕੁਮਾਰ, ਵਿਕਾਸ ਗੋਇਲ, ਪਰਮਜੀਤ ਸਿੰਘ, ਰਾਜਿੰਦਰ ਭਾਟੀਆ, ਕਮਲ ਕੁਮਾਰ, ਪ੍ਰੇਮ ਕੁਮਾਰ, ਇੰਦਰਜੀਤ ਗੋਇਲ, ਦਿਨੇਸ਼ ਕੁਮਾਰ, ਨਰਿੰਦਰ ਕੁਮਾਰ, ਜੀਵਨ ਦਾਸ, ਨਰੇਸ਼ ਗੋਇਲ, ਵਿਨੋਦ ਕੁਮਾਰ ਆਦਿ ਹਾਜ਼ਰ ਸਨ।