ਲੋਹੀਆਂ ਮੰਡੀ ’ਚ ਕਣਕ ਦੀ ਖ਼ਰੀਦ ਸ਼ੁਰੂ
ਲੋਹੀਆਂ ਮੰਡੀ ਵਿਚ ਕਣਕ ਦੀ ਖ਼ਰੀਦ ਸ਼ੁਰੂ
Publish Date: Thu, 16 Apr 2026 07:22 PM (IST)
Updated Date: Thu, 16 Apr 2026 07:24 PM (IST)
ਸੁਰਜੀਤ ਸਿੰਘ ਜੰਮੂ, ਪੰਜਾਬੀ ਜਾਗਰਣ, ਲੋਹੀਆਂ ਖ਼ਾਸ : ਸਥਾਨਕ ਜਨਤਾ ਦਾਣਾ ਮੰਡੀ ’ਚ ਕਿਸਾਨਾਂ ਵੱਲੋਂ ਲਿਆਂਦੀ ਗਈ ਕਣਕ ਦੀ ਖ਼ਰੀਦ ਸ਼ੁਰੂ ਹੋ ਗਈ ਹੈ। ਇਸ ਮੌਕੇ ਪਰਮਿੰਦਰ ਸਿੰਘ ਪੰਡੋਰੀ ਹਲਕਾ ਇੰਚਾਰਜ ਆਮ ਆਦਮੀ ਪਾਰਟੀ, ਤੇਜਿੰਦਰ ਕੁਮਾਰ ਅਸਿਸਟੈਂਟ ਜ਼ਿਲ੍ਹਾ ਮਾਰਕੀਟ ਅਫ਼ਸਰ, ਸਰਬਜੀਤ ਸਿੰਘ ਚੇਅਰਮੈਨ, ਗੁਰਦੇਵ ਸਿੰਘ ਮੰਡੀ ਸੁਪਰਵਾਈਜ਼ਰ, ਜੋਗਾ ਸਿੰਘ ਡੌਲ ਪ੍ਰਧਾਨ ਆੜ੍ਹਤੀ ਯੂਨੀਅਨ ਦੀ ਮੌਜੂਦਗੀ ’ਚ ਪਨਸਪ ਦੇ ਇੰਸਪੈੱਕਟਰ ਅਮਨ ਵੱਲੋਂ ਕਣਕ ਦੀ ਖ਼ਰੀਦ ਸ਼ੁਰੂ ਕੀਤੀ ਗਈ। ਤੇਜਿੰਦਰ ਕੁਮਾਰ ਸਕੱਤਰ ਨੇ ਕਿਹਾ ਕਿ ਦੋਵਾਂ ਮੰਡੀਆਂ ’ਚੋਂ ਕਣਕ ਦੀ ਖ਼ਰੀਦ ਕਰਨ ਲਈ ਸਾਰੇ ਇੰਤਜ਼ਾਮ ਮੁਕੰਮਲ ਕੀਤੇ ਗਏ ਹਨ, ਜਿਸ ਕਰਕੇ ਕਿਸੇ ਕਿਸਾਨ ਨੂੰ ਜਿਣਸ ਵੇਚਣ ਵੇਲੇ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।