- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੀ ਕਾਨੂੰਨ-ਵਿਵਸਥਾ ਸੰਕਟ ’ਚ - ਰਵਿੰਦਰ ਸਿੰਘ ਲਾਡੀ

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਮਾਨਸਾ ’ਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਸਮਾਜਿਕ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਪੰਜਾਬ ਦੀ ਕਾਨੂੰਨ-ਵਿਵਸਥਾ ਤੇ ਨਸ਼ਿਆਂ ਦੇ ਸੰਕਟ ਬਾਰੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਇਹ ਸਿਰਫ਼ ਇਕ ਵਿਅਕਤੀ ਦੀ ਮੌਤ ਨਹੀਂ, ਸਗੋਂ ਆਮ ਨਾਗਰਿਕਾਂ ਦੀ ਸੁਰੱਖਿਆ ਤੇ ਸਰਕਾਰ ਦੀ ਜਵਾਬਦੇਹੀ ਨਾਲ ਜੁੜਿਆ ਬੇਹੱਦ ਗੰਭੀਰ ਮਾਮਲਾ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਰਵਿੰਦਰ ਸਿੰਘ ਲਾਡੀ ਨੇ ਝੋਟਾ ਦੇ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮੌਤ ਨੇ ਸਮਾਜ ’ਚ ਦੁੱਖ ਤੇ ਰੋਸ ਪੈਦਾ ਕੀਤਾ ਹੈ। ਸਭ ਤੋਂ ਵੱਡਾ ਸਵਾਲ ਇਹ ਹੈ ਕਿ ਜੇਕਰ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕ ਹੀ ਹਿੰਸਾ ਦਾ ਸ਼ਿਕਾਰ ਹੋ ਸਕਦੇ ਹਨ, ਤਾਂ ਆਮ ਪਰਿਵਾਰ ਆਪਣੀ ਸੁਰੱਖਿਆ ਲਈ ਕਿਸ ’ਤੇ ਭਰੋਸਾ ਕਰਨ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦੇ ਵਾਅਦੇ ਕੀਤੇ ਸਨ। ਉਨ੍ਹਾਂ ਮੰਗ ਕੀਤੀ ਕਿ ਝੋਟਾ ਦੇ ਕਤਲ ਦੀ ਨਿਰਪੱਖ ਜਾਂਚ ਹੋਵੇ, ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਜਾਵੇ।