- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਆਗੂਆਂ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਬੰਦੀ ਸਿੰਘਾਂ ਦੇ ਮਸਲੇ 'ਤੇ ਦੋਹਰੇ ਮਾਪਦੰਡ ਅਪਣਾ ਰਹੀਆਂ ਹਨ। ਕਾਨੂੰਨ ਸਭ ਲਈ ਬਰਾਬਰ ਹੋਣਾ ਚਾਹੀਦਾ ਹੈ। ਅੱਜ ਸਮੂਹ ਪੰਜਾਬੀਆਂ ਨੇ ਆਪੋ-ਆਪਣੇ ਕਾਰੋਬਾਰ ਬੰਦ ਰੱਖ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਸਮੁੱਚਾ ਪੰਜਾਬ ਬੰਦੀ ਸਿੰਘਾਂ ਦੇ ਪਰਿਵਾਰਾਂ ਅਤੇ ਇਨਸਾਫ਼ ਦੇ ਹੱਕ ਵਿੱਚ ਖੜ੍ਹਾ ਹੈ।

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ: ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚਾ ਵੱਲੋਂ ਦਿੱਤੇ ਗਏ 'ਪੰਜਾਬ ਬੰਦ' ਦੇ ਸੱਦੇ ਤਹਿਤ ਅੱਜ ਸ਼ਾਹਕੋਟ ਸ਼ਹਿਰ ਮੁਕੰਮਲ ਤੌਰ 'ਤੇ ਬੰਦ ਰਿਹਾ। ਇਸ ਦੌਰਾਨ ਸ਼ਹਿਰ ਦੇ ਮੁੱਖ ਬਾਜ਼ਾਰ, ਵਪਾਰਕ ਅਦਾਰੇ ਅਤੇ ਦੁਕਾਨਾਂ ਪੂਰੀ ਤਰ੍ਹਾਂ ਬੰਦ ਰਹੀਆਂ।
ਬੰਦ ਦੇ ਸੱਦੇ ਦੌਰਾਨ ਸਿੱਖ ਸੰਗਤਾਂ ਵੱਲੋਂ ਮੋਰਚੇ ਦੇ ਕਨਵੀਨਰ ਭਾਈ ਪਾਲ ਸਿੰਘ ਫਰਾਂਸ ਅਤੇ ਪੰਥਕ ਆਗੂ ਭਾਈ ਸੁਖਜੀਤ ਸਿੰਘ ਖੋਸੇ ਦੀ ਅਗਵਾਈ ਹੇਠ ਸ਼ਹਿਰ ਵਿੱਚ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ। ਇਹ ਰੋਸ ਮਾਰਚ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਵਿੱਚੋਂ ਹੁੰਦਾ ਹੋਇਆ ਲੰਘਿਆ, ਜਿਸ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ, ਅਕਾਲੀ ਧੜਿਆਂ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।
ਆਗੂਆਂ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਬੰਦੀ ਸਿੰਘਾਂ ਦੇ ਮਸਲੇ 'ਤੇ ਦੋਹਰੇ ਮਾਪਦੰਡ ਅਪਣਾ ਰਹੀਆਂ ਹਨ। ਕਾਨੂੰਨ ਸਭ ਲਈ ਬਰਾਬਰ ਹੋਣਾ ਚਾਹੀਦਾ ਹੈ। ਅੱਜ ਸਮੂਹ ਪੰਜਾਬੀਆਂ ਨੇ ਆਪੋ-ਆਪਣੇ ਕਾਰੋਬਾਰ ਬੰਦ ਰੱਖ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਸਮੁੱਚਾ ਪੰਜਾਬ ਬੰਦੀ ਸਿੰਘਾਂ ਦੇ ਪਰਿਵਾਰਾਂ ਅਤੇ ਇਨਸਾਫ਼ ਦੇ ਹੱਕ ਵਿੱਚ ਖੜ੍ਹਾ ਹੈ।
ਵਾਰਿਸ ਪੰਜਾਬ ਅਕਾਲੀ ਦਲ ਦੇ ਹਲਕਾ ਇੰਚਾਰਜ ਸੁਖਵਿੰਦਰ ਸਿੰਘ ਸਾਬੂਵਾਲ ਦੀ ਅਗਵਾਈ ਹੇਠ ਸ਼ਾਹਕੋਟ ਵਿਖੇ ਰੋਸ ਮਾਰਚ ਕਰਦੇ ਹੋਏ।