
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਬੰਦ ਕਾਰਨ ਜਿੱਥੇ ਆਮ ਜਨਜੀਵਨ ਪ੍ਰਭਾਵਿਤ ਹੋਇਆ, ਉੱਥੇ ਸੜਕਾਂ ’ਤੇ ਆਵਾਜਾਈ ਠੱਪ ਹੋਣ ਕਾਰਨ ਦੂਰ-ਦਰਾਜ ਤੋਂ ਆਉਣ-ਜਾਣ ਵਾਲੇ ਲੋਕਾਂ ਨੂੰ ਵੀ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

ਗੁਰਪਾਲ ਸਿੰਘ ਸਾਬੀ, ਭੋਗਪੁਰ। ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ‘ਕੌਮੀ ਇਨਸਾਫ਼ ਮੋਰਚੇ’ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਅੱਜ ਭੋਗਪੁਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਵਿਆਪਕ ਅਸਰ ਦੇਖਣ ਨੂੰ ਮਿਲਿਆ। ਬੰਦ ਦੇ ਸੱਦੇ ਦੇ ਮੱਦੇਨਜ਼ਰ ਭੋਗਪੁਰ ਦੇ ਮੁੱਖ ਬਾਜ਼ਾਰਾਂ ਅਤੇ ਵਪਾਰਕ ਅਦਾਰਿਆਂ ਵਿੱਚ ਕਾਰੋਬਾਰੀ ਗਤੀਵਿਧੀਆਂ ਪੂਰੀ ਤਰ੍ਹਾਂ ਠੱਪ ਰਹੀਆਂ ਅਤੇ ਜ਼ਿਆਦਾਤਰ ਦੁਕਾਨਾਂ ਮੁਕੰਮਲ ਤੌਰ ’ਤੇ ਬੰਦ ਨਜ਼ਰ ਆਈਆਂ।
ਇਸ ਦੌਰਾਨ ਹਾਈਵੇਅ ’ਤੇ ਲਗਾਏ ਗਏ ਜਾਮ ਕਾਰਨ ਆਵਾਜਾਈ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਅਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ। ਜਾਮ ਵਿੱਚ ਸਰਕਾਰ ਵੱਲੋਂ ਚਲਾਈ ਜਾ ਰਹੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਦੀ ਇੱਕ ਬੱਸ ਵੀ ਫਸ ਗਈ। ਜਾਣਕਾਰੀ ਮੁਤਾਬਕ ਇਹ ਬੱਸ ਸ਼ਰਧਾਲੂਆਂ ਨੂੰ ਉੱਤਰ ਪ੍ਰਦੇਸ਼ ਦੇ ਬ੍ਰਿੰਦਾਵਨ ਸਥਿਤ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾ ਕੇ ਵਾਪਸ ਪਠਾਨਕੋਟ ਵੱਲ ਜਾ ਰਹੀ ਸੀ, ਪਰ ਪੰਜਾਬ ਬੰਦ ਕਾਰਨ ਭੋਗਪੁਰ ਵਿਖੇ ਆਵਾਜਾਈ ਰੁਕਣ ਨਾਲ ਬੱਸ ਵੀ ਜਾਮ ਵਿੱਚ ਫਸ ਗਈ।
ਬੰਦ ਕਾਰਨ ਜਿੱਥੇ ਆਮ ਜਨਜੀਵਨ ਪ੍ਰਭਾਵਿਤ ਹੋਇਆ, ਉੱਥੇ ਸੜਕਾਂ ’ਤੇ ਆਵਾਜਾਈ ਠੱਪ ਹੋਣ ਕਾਰਨ ਦੂਰ-ਦਰਾਜ ਤੋਂ ਆਉਣ-ਜਾਣ ਵਾਲੇ ਲੋਕਾਂ ਨੂੰ ਵੀ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।