ਸ਼ਰਾਬ ਦੀ ਦੁਕਾਨ ਵਿੱਚ ਭਿਆਨਕ ਅੱਗ ਨਾਲ ਲੱਖਾਂ ਰੁਪਏ ਦਾ ਨੁਕਸਾਨ
ਸ਼ਰਾਬ ਦੀ ਦੁਕਾਨ ਵਿੱਚ ਭਿਆਨਕ ਅੱਗ ਨਾਲ ਲੱਖਾਂ ਰੁਪਏ ਦਾ ਨੁਕਸਾਨ
Publish Date: Fri, 02 Jan 2026 06:52 PM (IST)
Updated Date: Fri, 02 Jan 2026 06:53 PM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਸਵੇਰੇ 5 ਵਜੇ ਦੇ ਕਰੀਬ ਪ੍ਰਤਾਪ ਬਾਗ ਨੇੜੇ ਇਕ ਸ਼ਰਾਬ ਦੀ ਦੁਕਾਨ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਦੁਕਾਨ ਦੇ ਅੰਦਰ ਕੰਮ ਕਰਨ ਵਾਲੇ ਇੱਕ ਨੌਜਵਾਨ ਨੇ ਰੌਲਾ ਪਾ ਕੇ ਲੋਕਾਂ ਨੂੰ ਸੁਚੇਤ ਕੀਤਾ। ਥੋੜ੍ਹੀ ਦੇਰ ਵਿੱਚ ਹੀ ਅੱਗ ਦਾ ਧੂੰਆਂ ਦੂਰ-ਦੂਰ ਤੱਕ ਫੈਲ ਗਿਆ, ਜਿਸ ਕਾਰਨ ਰਾਹਗੀਰਾਂ ਨੇ ਫਾਇਰ ਵਿਭਾਗ ਨੂੰ ਸੂਚਿਤ ਕੀਤਾ। ਸੂਚਨਾ ਮਿਲਣ ਤੇ ਫਾਇਰ ਵਿਭਾਗ ਦੀ ਟੀਮ ਮੌਕੇ ਤੇ ਪਹੁੰਚੀ ਤੇ ਅੱਗ ਬੁਝਾਉਣੀ ਸ਼ੁਰੂ ਕਰ ਦਿੱਤੀ। ਫਾਇਰ ਬ੍ਰਿਗੇਡ ਨੇ ਪਹਿਲਾਂ ਦੁਕਾਨ ਦੇ ਅੰਦਰ ਫਸੇ ਨੌਜਵਾਨ ਨੂੰ ਬਚਾਇਆ। ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਅੱਗ ਤੇ ਕਾਬੂ ਪਾਇਆ ਗਿਆ। ਹਾਲਾਂਕਿ, ਉਦੋਂ ਤੱਕ ਲੱਖਾਂ ਰੁਪਏ ਦੀਆਂ ਸ਼ਰਾਬ ਦੀਆਂ ਬੋਤਲਾਂ ਟੁੱਟ ਚੁੱਕੀਆਂ ਸਨ । ਫਾਇਰ ਬ੍ਰਿਗੇਡ ਅਧਿਕਾਰੀਆਂ ਅਨੁਸਾਰ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਦਾ ਹੈ ਕਿ ਸ਼ਾਰਟ ਸਰਕਟ ਕਾਰਨ ਇਹ ਘਟਨਾ ਵਾਪਰੀ। ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।