ਅਦਾਲਤ ਨੇ ਝੂਠ ਦਾ ਜਾਲ ਕੀਤਾ ਤਾਰ-ਤਾਰ : ਸੀਚੇਵਾਲ
ਕੇਜਰੀਵਾਲ ਤੇ ਸਿਸੋਦੀਆ ਦੇ ਬਰੀ ਹੋਣ ਨਾਲ ਝੂਠ ਦਾ ਜਾਲ ਹੋਇਆ ਤਾਰ-ਤਾਰ: ਸੀਚੇਵਾਲ
Publish Date: Sat, 28 Feb 2026 07:25 PM (IST)
Updated Date: Sat, 28 Feb 2026 07:25 PM (IST)
ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ: ਅਦਾਲਤ ਵੱਲੋਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਬਰੀ ਕੀਤੇ ਜਾਣ ਦੇ ਫੈਸਲੇ ਦਾ ਬੈਕਫਿੰਕੋ ਪੰਜਾਬ ਦੇ ਵਾਈਸ ਚੇਅਰਮੈਨ ਅਤੇ ਹਲਕਾ ਸ਼ਾਹਕੋਟ ਦੇ ਸੰਗਠਨ ਇੰਚਾਰਜ ਹਰਜਿੰਦਰ ਸਿੰਘ ਸੀਚੇਵਾਲ ਨੇ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਸਾਬਤ ਕਰਦਾ ਹੈ ਕਿ ਸੱਚਾਈ ਨੂੰ ਲੰਬੇ ਸਮੇਂ ਤੱਕ ਝੂਠ ਦੀਆਂ ਦੀਵਾਰਾਂ ਪਿੱਛੇ ਕੈਦ ਨਹੀਂ ਰੱਖਿਆ ਜਾ ਸਕਦਾ। ਕੇਂਦਰ ਦੀ ਭਾਜਪਾ ਸਰਕਾਰ ਨੇ ਸਿਆਸੀ ਬਦਲਾਖੋਰੀ ਦੀ ਨੀਤੀ ਤਹਿਤ ‘ਆਪ’ ਦੀ ਵਧਦੀ ਲੋਕਪ੍ਰਿਅਤਾ ਤੋਂ ਡਰਦਿਆਂ ਕੇਜਰੀਵਾਲ ਅਤੇ ਸਿਸੋਦੀਆ |ਤੇ ਝੂਠੇ ਮੁਕੱਦਮੇ ਦਰਜ ਕੀਤੇ ਸਨ। ਅਦਾਲਤ ਨੇ ਉਨ੍ਹਾਂ ਨੂੰ ਬਰੀ ਕਰਕੇ ਵਿਰੋਧੀ ਧਿਰਾਂ ਵੱਲੋਂ ਬੁਣੇ ਗਏ ਝੂਠ ਦੇ ਜਾਲ ਨੂੰ ਪੂਰੀ ਤਰ੍ਹਾਂ ਤਾਰ-ਤਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਦਾਲਤ ਦੇ ਫੈਸਲੇ ਨੇ ਅਰਵਿੰਦ ਕੇਜਰੀਵਾਲ ਦੀ ਕੱਟੜ ਇਮਾਨਦਾਰੀ ਤੇ ਇੱਕ ਵਾਰ ਫਿਰ ਮੋਹਰ ਲਗਾ ਦਿੱਤੀ ਹੈ। ਇਹ ਫੈਸਲਾ ਦੇਸ਼ ਦੇ ਕਰੋੜਾਂ ਲੋਕਾਂ ਦਾ ਨਿਆਂਪਾਲਿਕਾ ’ਚ ਵਿਸ਼ਵਾਸ ਹੋਰ ਮਜ਼ਬੂਤ ਕਰਦਾ ਹੈ।