ਸੰਗਠਨ ਦੀ ਤਾਕਤ ਨਾਲ ਹੀ ਬਣੇਗੀ ਭਾਜਪਾ ਦੀ ਸਰਕਾਰ : ਬਰਾੜ ਸੰਗਠਨ ਦੀ ਤਾਕਤ ਨਾਲ ਹੀ ਭਾਜਪਾ 2027 ’ਚ ਪੰਜਾਬ ਵਿਧਾਨ ਸਭਾ ਚੋਣ ਜਿੱਤ ਕੇ ਸਰਕਾਰ ਬਣਾਏਗੀ: ਪਰਮਿੰਦਰ ਸਿੰਘ ਬਰਾੜ
Publish Date: Mon, 24 Aug 2026 09:44 PM (IST)
Updated Date: Mon, 24 Aug 2026 09:45 PM (IST)
-ਰਾਸ਼ਟਰੀ ਸੰਗਠਨ ਮਹਾਮੰਤਰੀ ਬੀਐੱਲ ਸੰਤੋਸ਼ ਦੇ ਜਲੰਧਰ ਦੌਰੇ ਦੀਆਂ ਤਿਆਰੀਆਂ ਸਬੰਧੀ ਵਿਸ਼ੇਸ਼ ਮੀਟਿੰਗ ਸੰਪੰਨ ਮਨਜੀਤ ਸ਼ੇਮਾਰੂ, ਪੰਜਾਬੀ ਜਾਗਰਣ, ਜਲੰਧਰ : ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਜਲੰਧਰ ਸ਼ਹਿਰੀ ਦੀ ਇਕ ਮਹੱਤਵਪੂਰਨ ਸੰਗਠਨਾਤਮਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਅਗਵਾਈ ਹੇਠ ਕਰਵਾਈ। ਮੀਟਿੰਗ ਦਾ ਮੁੱਖ ਉਦੇਸ਼ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਸੰਗਠਨ ਮਹਾਮੰਤਰੀ ਬੀਐੱਲ ਸੰਤੋਸ਼ ਦੇ ਜਲੰਧਰ ਦੌਰੇ ਤੇ 25 ਅਗਸਤ ਨੂੰ ਸਿਟੀ ਕਾਲਜ, ਪ੍ਰਤਾਪਪੁਰ ’ਚ ਹੋਣ ਵਾਲੀ ਮਹੱਤਵਪੂਰਨ ਸੰਗਠਨਾਤਮਕ ਮੀਟਿੰਗ ਦੀਆਂ ਤਿਆਰੀਆਂ ਦੀ ਸਮੀਖਿਆ ਕਰਨਾ ਸੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਜਪਾ ਪੰਜਾਬ ਦੇ ਪ੍ਰਦੇਸ਼ ਮਹਾਮੰਤਰੀ ਤੇ ਜੋਨਲ ਇੰਚਾਰਜ ਪਰਮਿੰਦਰ ਸਿੰਘ ਬਰਾੜ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਇਸ ਦਾ ਮਜ਼ਬੂਤ ਅਤੇ ਅਨੁਸ਼ਾਸਿਤ ਸੰਗਠਨ ਹੈ। ਉਨ੍ਹਾਂ ਕਿਹਾ ਕਿ ਸੰਗਠਨ ਦੀ ਇਸੇ ਤਾਕਤ ਅਤੇ ਕਾਰਕੁਨਾਂ ਦੀ ਮਿਹਨਤ ਦੇ ਬਲਬੂਤੇ ਭਾਜਪਾ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ’ਚ ਇਤਿਹਾਸਕ ਜਿੱਤ ਹਾਸਲ ਕਰੇਗੀ। ਉਨ੍ਹਾਂ ਕਾਰਕੁਨਾਂ ਨੂੰ ਬੂਥ ਪੱਧਰ ਤੱਕ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਪਾਰਟੀ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਸੱਦਾ ਦਿੱਤਾ। ਬਰਾੜ ਨੇ ਕਿਹਾ ਕਿ ਰਾਸ਼ਟਰੀ ਸੰਗਠਨ ਮਹਾਮੰਤਰੀ ਬੀਐੱਲ ਸੰਤੋਸ਼ ਦਾ ਦੌਰਾ ਸੰਗਠਨ ਨੂੰ ਨਵੀਂ ਦਿਸ਼ਾ ਤੇ ਊਰਜਾ ਪ੍ਰਦਾਨ ਕਰੇਗਾ। ਉਨ੍ਹਾਂ ਸਾਰੇ ਅਹੁਦੇਦਾਰਾਂ ਤੇ ਕਾਰਕੁਨਾਂ ਨੂੰ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਪੂਰੀ ਨਿਸ਼ਠਾ ਤੇ ਸਮਰਪਣ ਨਾਲ ਕੰਮ ਕਰਨ ਦੀ ਅਪੀਲ ਕੀਤੀ। ਇਸ ਮੌਕੇ ਪ੍ਰਦੇਸ਼ ਸਕੱਤਰ ਤੇ ਜ਼ਿਲ੍ਹਾ ਇੰਚਾਰਜ ਸੂਰਜ ਭਾਰਦਵਾਜ, ਜ਼ਿਲ੍ਹਾ ਜਲੰਧਰ ਦਿਹਾਤੀ (ਸਾਊਥ) ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ, ਸਾਬਕਾ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ, ਕੈਂਟ ਬੋਰਡ ਦੇ ਸਿਵਲ ਮੈਂਬਰ ਪੁਨੀਤ ਸ਼ੁਕਲਾ, ਜ਼ਿਲ੍ਹਾ ਮਹਾਮੰਤਰੀ ਰਾਜੇਸ਼ ਕਪੂਰ, ਅਮਰਜੀਤ ਸਿੰਘ ਗੋਲਡੀ, ਅਨੁਜ ਸ਼ਾਰਦਾ, ਅਮਿਤ ਭਾਟੀਆ, ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ, ਜ਼ਿਲ੍ਹਾ ਉਪ ਪ੍ਰਧਾਨ ਮਨੀਸ਼ ਵਿਜ, ਸ਼ਿਆਮ, ਦਵਿੰਦਰ ਭਾਰਦਵਾਜ, ਮੰਡਲ ਪ੍ਰਧਾਨ ਆਰਕੇ ਮਲਹੋਤਰਾ, ਗੋਲਡੀ ਭਾਟੀਆ, ਹਿਮਾਂਸ਼ੂ ਸ਼ਰਮਾ, ਸੰਜੀਵ ਸ਼ਰਮਾ, ਮਨੀ ਡਿੰਪੀ ਲੁਭਾਣਾ, ਰਿਪੁਦਮਨ ਸਿੰਘ, ਕੌਂਸਲਰ ਕੁੰਵਰ ਸਰਤਾਜ, ਗੌਰਵ ਰਾਏ ਸਮੇਤ ਵੱਡੀ ਗਿਣਤੀ ’ਚ ਭਾਜਪਾ ਅਹੁਦੇਦਾਰ ਤੇ ਕਾਰਕੁਨ ਹਾਜ਼ਰ ਸਨ। ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੇ ਸਾਰੇ ਕਾਰਕੁੰਨਾਂ ਨੂੰ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਪੂਰੇ ਸਮਰਪਣ ਨਾਲ ਕੰਮ ਕਰਨ ਦਾ ਸੱਦਾ ਦਿੱਤਾ।