ਵਿਦੇਸ਼ ਭੇਜਣੇ ਦੇ ਨਾਂ ’ਤੇ 19 ਲੱਖ ਦੀ ਠੱਗੀ ਕਰਨ ਵਾਲੀ ਔਰਤ ਗ੍ਰਿਫ਼ਤਾਰ
ਜਾ.ਸੰ., ਜਾਲੰਧਰ : ਜਲੰਧਰ
Publish Date: Fri, 23 Jan 2026 10:00 PM (IST)
Updated Date: Fri, 23 Jan 2026 10:03 PM (IST)
ਜਾ.ਸੰ., ਜਾਲੰਧਰ : ਜਲੰਧਰ ’ਚ ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਇੱਕ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੀ ਔਰਤ ਦੀ ਪਛਾਣ ਸ਼ਬਨਮ ਵਜੋਂ ਹੋਈ ਹੈ। ਪੁਲਿਸ ਨੇ ਗ੍ਰਿਫ਼ਤਾਰ ਕੀਤੀ ਔਰਤ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੂੰ ਦਿੱਤੀ ਗਈ ਸ਼ਿਕਾਇਤ ਵਿਚ ਮੋਗਾ ਜ਼ਿਲ੍ਹੇ ਦੇ ਧਰਮਕੋਟ ਦੇ ਰਹਿਣ ਵਾਲੇ ਮੇਹਲ ਸਿੰਘ ਨੇ ਦੱਸਿਆ ਕਿ ਉਕਤ ਔਰਤ ਨੇ ਉਸ ਦੇ ਪੁੱਤਰ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਵੱਖ-ਵੱਖ ਕਿਸ਼ਤਾਂ ਵਿਚ ਕੁੱਲ 19 ਲੱਖ ਰੁਪਏ ਲੈ ਲਏ। ਸ਼ਿਕਾਇਤਕਰਤਾ ਨੇ ਦੱਸਿਆ ਕਿ ਮੁਲਜ਼ਮਾਂ ਨੇ ਪੈਸੇ ਲੈਣ ਤੋਂ ਬਾਅਦ ਨਾ ਤਾਂ ਉਸਦੇ ਪੁੱਤਰ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਰਕਮ ਵਾਪਸ ਕੀਤੀ। ਪੀੜਤ ਨੇ ਥਾਣਾ ਡਵੀਜ਼ਨ ਨੰਬਰ 6 ’ਚ ਸ਼ਿਕਾਇਤ ਦਰਜ ਕਰਵਾਈ। ਪੁਲਿਸ ਨੇ ਮੁਲਜ਼ਮ ਔਰਤ ਸ਼ਬਨਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਾਮਲੇ ’ਚ ਹੋਰ ਮੁਲਜ਼ਮਾਂ ਦੇ ਨਾਂ ਵੀ ਸਾਹਮਣੇ ਆਏ ਹਨ। ਥਾਣਾ ਡਵੀਜ਼ਨ ਨੰਬਰ 6 ਦੇ ਏਐੱਸਆਈ ਨਰਿੰਦਰ ਕੁਮਾਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੀ ਔਰਤ ਨੂੰ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ’ਤੇ ਲਿਆ ਹੈ।