ਸ਼ੱਕੀ ਹਾਲਾਤ ’ਚ ਔਰਤ ਨੇ ਕੀਤੀ ਖੁਦਕੁਸ਼ੀ
ਭੇਦਭਰੇ ਹਾਲਾਤਾਂ ’ਚ ਔਰਤ ਨੇ ਕੀਤੀ ਖੁਦਕੁਸ਼ੀ
Publish Date: Tue, 10 Mar 2026 08:52 PM (IST)
Updated Date: Tue, 10 Mar 2026 08:54 PM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਥਾਣਾ ਨੰਬਰ ਪੰਜ ਦੀ ਹੱਦ ’ਚ ਪੈਂਦੇ ਬਸਤੀ ਦਾਨਿਸ਼ਮੰਦਾ ਵਿਖੇ ਇਕ ਔਰਤ ਨੇ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ ਏਕਤਾ ਪਤਨੀ ਰਵੀ ਸਿਧੂ ਨਿਵਾਸੀ ਵਾਲਮੀਕਿ ਮੁਹੱਲਾ ਬਸਤੀ ਦਾਨਿਸ਼ਮੰਦਾਂ ਵਜੋਂ ਵਜੋਂ ਹੋਈ ਹੈ। ਸੂਚਨਾ ਮਿਲਣ ’ਤੇ ਥਾਣਾ ਪੰਜ ਦੀ ਪੁਲਿਸ ਨੇ ਪੁੱਜ ਕੇ ਲਾਸ਼ ਨੂੰ ਕਬਜ਼ੇ ਲਿਆ ਤੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਮੋਰਚਰੀ ’ਚ ਰਖਵਾਇਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਪੰਜ ਦੇ ਮੁਖੀ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਰਖਵਾ ਦਿੱਤਾ ਗਿਆ ਹੈ ਤੇ ਕੋਈ ਸੁਸਾਈਡ ਨੋਟ ਨਹੀਂ ਮਿਲਿਆ। ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਅਨੁਸਾਰ ਏਕਤਾ ਪਿਛਲੇ ਕਾਫੀ ਸਮੇਂ ਤੋਂ ਪਰੇਸ਼ਾਨ ਚੱਲ ਰਹੀ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਤੇ ਪੋਸਟਮਾਰਟ ਦੀ ਰਿਪੋਰਟ ਦੇ ਆਧਾਰ ’ਤੇ ਕਾਰਵਾਈ ਕੀਤੀ ਜਾਵੇਗੀ।