ਜਲੰਧਰ ਰੇਲਵੇ ਸਟੇਸ਼ਨ ਨੇੜੇ ਹੋਟਲ 'ਚੋਂ ਔਰਤ ਦੀ ਲਾਸ਼ ਬਰਾਮਦ, ਸਾਥੀ ਗ੍ਰਿਫ਼ਤਾਰ
ਥਾਣਾ-3 ਦੀ ਹੱਦ ਵਿੱਚ ਪੈਂਦੇ ਰੇਲਵੇ ਸਟੇਸ਼ਨ ਦੇ ਨੇੜੇ ਸਥਿਤ ਇਕ ਹੋਟਲ ਦੇ ਇਕ ਕਮਰੇ ਵਿਚ ਔਰਤ ਦੀ ਲਾਸ਼ ਮਿਲੀ। ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਜੋ ਔਰਤ ਨੂੰ ਹੋਟਲ ਵਿੱਚ ਲੈ ਕੇ ਆਇਆ ਸੀ। ਦੱਸਿਆ ਜਾ ਰਿਹਾ ਹੈ
Publish Date: Mon, 10 Aug 2026 06:38 PM (IST)
Updated Date: Tue, 11 Aug 2026 10:29 AM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਥਾਣਾ-3 ਦੀ ਹੱਦ ਵਿੱਚ ਪੈਂਦੇ ਰੇਲਵੇ ਸਟੇਸ਼ਨ ਦੇ ਨੇੜੇ ਸਥਿਤ ਇਕ ਹੋਟਲ ਦੇ ਇਕ ਕਮਰੇ ਵਿਚ ਔਰਤ ਦੀ ਲਾਸ਼ ਮਿਲੀ। ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਜੋ ਔਰਤ ਨੂੰ ਹੋਟਲ ਵਿੱਚ ਲੈ ਕੇ ਆਇਆ ਸੀ। ਦੱਸਿਆ ਜਾ ਰਿਹਾ ਹੈ ਕਿ ਔਰਤ ਦੀ ਮੌਤ ਤੋਂ ਬਾਅਦ ਆਦਮੀ ਹੋਟਲ ’ਚੋਂ ਭੱਜ ਗਿਆ ਸੀ। ਪੁਲਿਸ ਹੁਣ ਉਸਦੀ ਮੌਤ ਦੇ ਹਾਲਾਤ ਦਾ ਪਤਾ ਲਗਾਉਣ ਲਈ ਪੁੱਛਗਿੱਛ ਕਰ ਰਹੀ ਹੈ। ਔਰਤ ਦੋ ਦਿਨਾਂ ਤੋਂ ਕਮਰੇ ਵਿਚ ਵਿੱਚ ਰਹਿ ਰਹੀ ਸੀ। ਹੋਟਲ ਸਟਾਫ ਨੇ ਸੋਮਵਾਰ ਸਵੇਰੇ 7:00 ਵਜੇ ਦੇ ਕਰੀਬ ਉਸ ਨੂੰ ਕਮਰੇ ਵਿੱਚ ਮ੍ਰਿਤਕ ਪਾਇਆ।
ਇਸ ਤੋਂ ਬਾਅਦ ਹੋਟਲ ਪ੍ਰਬੰਧਨ ਨੇ ਪੁਲਿਸ ਨੂੰ ਸੂਚਿਤ ਕੀਤਾ। ਥਾਣਾ ਨੰਬਰ 3 ਦੀ ਪੁਲਿਸ ਮੌਕੇ ਤੇ ਪੁੱਜੀ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਤੇ ਜਾਂਚ ਸ਼ੁਰੂ ਕੀਤੀ। ਜਾਂਚ ਦੌਰਾਨ ਪੁਲਿਸ ਨੂੰ ਕਮਰੇ ਵਿੱਚ ਇੱਕ ਖਾਲੀ ਲਾਲ ਸੂਟਕੇਸ ਮਿਲਿਆ। ਸਮਾਨ ਖਿੱਲਰਿਆ ਹੋਇਆ ਸੀ। ਪੁਲਿਸ ਮਾਮਲੇ ਦੇ ਹਰ ਪਹਿਲੂ ਦੀ ਜਾਂਚ ਕਰ ਰਹੀ ਹੈ। ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਵਿਅਕਤੀ ਨੂੰ ਪੁੱਛਗਿੱਛ ਲਈ ਗ੍ਰਿਫ਼ਤਾਰ ਕਰ ਲਿਆ ਹੈ। ਇਹ ਵੀ ਚਰਚਾ ਹੈ ਕਿ ਇਹ ਆਦਮੀ ਜਲੰਧਰ ਦੇ ਇੱਕ ਸਿਆਸਤਦਾਨ ਦਾ ਪੁੱਤਰ ਹੈ, ਹਾਲਾਂਕਿ ਪੁਲਿਸ ਨੇ ਅਜੇ ਤੱਕ ਉਸਦੀ ਪਛਾਣ ਦੀ ਅਧਿਕਾਰਤ ਤੌਰ ਤੇ ਪੁਸ਼ਟੀ ਨਹੀਂ ਕੀਤੀ ਹੈ।
ਜਾਂਚ ਅਧਿਕਾਰੀ ਔਰਤ ਤੇ ਆਦਮੀ ਦੇ ਸਬੰਧਾਂ ਦੀ ਜਾਂਚ ਕਰ ਰਹੇ ਹਨ। ਪੁਲਿਸ ਹੋਟਲ ਸਟਾਫ ਤੇ ਹੋਰਾਂ ਤੋਂ ਵੀ ਪੁੱਛਗਿੱਛ ਕਰ ਰਹੀ ਹੈ। ਮੌਤ ਦਾ ਸਹੀ ਕਾਰਨ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ। ਫਿਲਹਾਲ ਥਾਣਾ ਨੰਬਰ 3 ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਨੌਜਵਾਨ ਤੋਂ ਮੌਤ ਸਬੰਧੀ ਮਹੱਤਵਪੂਰਨ ਸੁਰਾਗ ਇਕੱਠੇ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।