ਆਗਮਨ ਪੁਰਬ ’ਤੇ ਬੀਬੀਆਂ ਸਨਮਾਨਿਤ
ਤੀਸਰੀ ਪਾਤਿਸ਼ਾਹੀ ਦੇ ਆਗਮਨ ਪੁਰਬ ’ਤੇ ਬੀਬੀਆਂ ਸਨਮਾਨਿਤ
Publish Date: Fri, 01 May 2026 07:05 PM (IST)
Updated Date: Fri, 01 May 2026 07:08 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਸ਼੍ਰੀ ਗੁਰੂ ਅਮਰਦਾਸ ਜੀ ਦਾ ਆਗਮਨ ਪੁਰਬ ਮੌਕੇ ਦੋਆਬੇ ਦੇ ਕੇਂਦਰੀ ਅਸਥਾਨ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ’ਚ ਮਨਾਇਆ ਗਿਆ। ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਕੀਰਤਨ ਤੋਂ ਬਾਅਦ ਪ੍ਰਧਾਨ ਮੋਹਨ ਸਿੰਘ ਢੀਂਡਸਾ, ਸੁਰਿੰਦਰ ਸਿੰਘ ਵਿਰਦੀ ਅਤੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਸੰਗਤਾਂ ਨੂੰ ਸੇਵਾ ਅਤੇ ਸਿਮਰਨ ਨਾਲ ਜੁੜਣ ਅਤੇ ਬੱਚਿਆਂ ਨੂੰ ਵੀ ਗੁਰੂ ਘਰਾਂ ਦੀਆਂ ਸੇਵਾਵਾਂ ਵਿਚ ਸ਼ਾਮਿਲ ਕਰਣ ਦੀ ਪੁਰਜ਼ੋਰ ਬੇਨਤੀ ਕੀਤੀ। ਪ੍ਰਬੰਧਕ ਕਮੇਟੀ ਨੇ ਨਿਵੇਕਲੀ ਪਹਿਲ ਕਰਦਿਆਂ ਹਫ਼ਤਾਵਾਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਵਿਚ ਲਗਾਤਾਰ ਸ਼ਾਮਲ ਹੋਣ ਵਾਲੀਆਂ ਬੀਬੀਆਂ ਨੂੰ ਸਨਮਾਨਿਤ ਕੀਤਾ ਗਿਆ। ਸਮਾਪਤੀ ’ਤੇ ਮਿੱਠੇ ਪਦਾਰਥਾਂ ਤੇ ਪਕੌੜਿਆ ਦੇ ਲੰਗਰ ਵਰਤਾਏ ਗਏ। ਇਸ ਮੌਕੇ ਗੁਰਜੀਤ ਸਿੰਘ ਟੱਕਰ, ਬਾਵਾ ਗਾਬਾ, ਜਸਕੀਰਤ ਸਿੰਘ ਜੱਸੀ, ਬੀਬੀ ਪ੍ਰਿਤਪਾਲ ਕੌਰ, ਜਸਬੀਰ ਕੌਰ, ਪ੍ਰਮਿੰਦਰ ਕੌਰ, ਅਵਿਨਾਸ਼ ਕੌਰ, ਬੀਬੀ ਕੰਵਲਜੀਤ ਕੌਰ, ਹਰਵਿੰਦਰ ਕੌਰ ਬਹਿਲ, ਪਰਮਜੀਤ ਕੌਰ, ਅਮਰਜੀਤ ਕੌਰ, ਹਰਭਜਨ ਕੌਰ, ਕੀਰਤੀ ਕੌਰ, ਅਕਸ਼ੈ ਗੁਪਤਾ, ਹਰਮਨਜੋਤ ਸਿੰਘ, ਗੁਰਨੀਤ ਸਿੰਘ, ਅਨਮੋਲ ਸਿੰਘ, ਭਵਜੋਤ ਸਿੰਘ, ਅਜਮੇਰ ਸਿੰਘ ਤੇ ਹਰਪ੍ਰੀਤ ਸਿੰਘ ਸ਼ਾਮਲ ਸਨ।