- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸਤਰੀ ਅਕਾਲੀ ਦਲ ਨੇ ਰਾਣਾ ਨੂੰ ਕੀਤਾ ਸਨਮਾਨਿਤ

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੀ ਮੀਤ ਪ੍ਰਧਾਨ ਲਖਵਿੰਦਰ ਕੌਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਣਜੀਤ ਸਿੰਘ ਰਾਣਾ ਨੂੰ ਸਨਮਾਨਿਤ ਕੀਤਾ ਗਿਆ। ਮੁੱਖ ਮਹਿਮਾਨ ਜਥੇਦਾਰ ਕੁਲਵੰਤ ਸਿੰਘ ਮੰਨਣ ਮੁੱਖ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੀਨੀਅਰ ਅਕਾਲੀ ਆਗੂ ਉਚੇਚੇ ਤੌਰ ’ਤੇ ਸ਼ਾਮਲ ਹੋਏ। ਜਥੇਦਾਰ ਕੁਲਵੰਤ ਸਿੰਘ ਮੰਨਣ ਨੇ ਰਣਜੀਤ ਰਾਣਾ ਨੂੰ ਪਾਰਟੀ ਹਾਈ ਕਮਾਂਡ ਵੱਲੋਂ ਦਿੱਤੀ ਵੱਡੀ ਜ਼ਿੰਮੇਵਾਰੀ ਦਾ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿਛਲੇ 30 ਸਾਲ ਤੋਂ ਰਾਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਹਰ ਪਲੇਟਫਾਰਮ ’ਤੇ ਆਪਣੇ ਸਾਥੀਆਂ ਸਮੇਤ ਹਮੇਸ਼ਾ ਦ੍ਰਿੜਤਾ ਨਾਲ ਪਹਿਰਾ ਦੇ ਕੇ ਪਾਰਟੀ ਪ੍ਰਤੀ ਵਫਾਦਾਰੀ ਤੇ ਮਜਬੂਤੀ ਲਈ ਕੰਮ ਕੀਤਾ ਹੈ। ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਅਕਾਲ ਅਕੈਡਮੀ, ਭਜਨ ਲਾਲ ਚੋਪੜਾ ਪ੍ਰਧਾਨ ਐੱਸ/ਸੀ ਵਿੰਗ, ਮਨਜੀਤ ਸਿੰਘ, ਗੁਰਬਚਨ ਸਿੰਘ ਮੱਕੜ, ਜਗਜੀਤ ਸਿੰਘ ਖਾਲਸਾ, ਸੁਰਿੰਦਰ ਸਿੰਘ, ਪਲਵਿੰਦਰ ਸਿੰਘ, ਦਲਜੀਤ ਸਿੰਘ, ਵਿਜੇ ਕੁਮਾਰ, ਪਰਮਿੰਦਰ ਕੌਰ, ਉਸ਼ਾਰਾਣੀ ਰੀਨਾ ਤੇ ਵੈਸਟ ਦੇ ਸੀਨੀਅਰ ਅਕਾਲੀ ਆਗੂ ਸ਼ਾਮਲ ਸਨ।