ਮਹਿਲਾ ਦਿਵਸ ਮਨਾਇਆ
ਮਹਿਤਪੁਰ ਬਲਾਕ ਬੀਡੀਪੀਓ ਦਫਤਰ ’ਚ ਮਹਿਲਾ ਦਿਵਸ ਮਨਾਇਆ
Publish Date: Tue, 03 Mar 2026 06:15 PM (IST)
Updated Date: Tue, 03 Mar 2026 06:17 PM (IST)
ਸੁਰਿੰਦਰ ਛਾਬੜਾ, ਪੰਜਾਬੀ ਜਾਗਰਣ, ਮਹਿਤਪੁਰ : ਮਹਿਤਪੁਰ ਦੇ ਬੀਡੀਪੀਓ ਦਫ਼ਤਰ ’ਚ ਅੰਤਰਰਾਸ਼ਟਰੀ ਮਹਿਲਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ’ਚ ਹਲਕਾ ਇੰਚਾਰਜ ਪਰਮਿੰਦਰ ਸਿੰਘ ਪਿੰਦਰ ਪੰਡੋਰੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਆਪਣੇ ਸੰਬੋਧਨ ਦੌਰਾਨ ਪੰਜਾਬ ਸਰਕਾਰ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਔਰਤਾਂ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਯੋਜਨਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਵਾਲਾ ਹੈਲਥ ਕਾਰਡ ਜ਼ਰੂਰ ਬਣਵਾਇਆ ਜਾਵੇ ਤਾਂ ਜੋ ਸਰਕਾਰੀ ਯੋਜਨਾਵਾਂ ਦਾ ਪੂਰਾ ਲਾਭ ਲਿਆ ਜਾ ਸਕੇ। ਇਸ ਮੌਕੇ ਬੀਡੀਪੀਓ ਗੁਰਮੇਲ ਸਿੰਘ, ਚਰਨਜੀਤ ਕੌਰ (ਸਰਪੰਚ, ਪੰਡੋਰੀ), ਕਮਲਜੀਤ ਕੌਰ, ਕੁਲਵਿੰਦਰ ਚਾਹਲ, ਨੀਲਮ ਸਿੱਧੂ, ਸੋਨੀਆ ਪੰਡੋਰੀ, ਬਲਜਿੰਦਰ ਭਾਟੀਆ, ਗੁਰਵਿੰਦਰ ਸਿੰਘ ਸਮੇਤ ਸਮੂਹ ਸਟਾਫ ਹਾਜ਼ਰ ਸਨ।