ਪਹਿਲੇ ਸਥਾਨ ’ਤੇ ਰਿਹਾ ਮੇਹਰ ਚੰਦ ਕਾਲਜ ਦਾ ਪ੍ਰੋਜੈਕਟ
ਸੜਕ ਦੀ ਤੁਰੰਤ ਸੂਚਨਾ ਭੇਜਣ ਤੇ ਲੋਕੇਸ਼ਨ ਟ੍ਰੈਕ ਕਰਨ ਵਾਲਾ ਪ੍ਰੋਜੈਕਟ ਤਿਆਰ ਕਰਕੇ ਪਹਿਲਾ ਸਥਾਨ ਹਾਸਲ ਕੀਤਾ
Publish Date: Thu, 07 May 2026 07:51 PM (IST)
Updated Date: Thu, 07 May 2026 07:53 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਮੇਹਰ ਚੰਦ ਪੋਲੀਟੈਕਨਿਕ ਕਾਲਜ ਦੇ ਆਟੋਮੋਬਾਈਲ ਇੰਜੀਨੀਅਰਿੰਗ ਵਿਭਾਗ ਦੇ ਵਿਦਿਆਰਥੀਆਂ ਨੇ ਇਨੋ ਟੈਕ 2026 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਅਤੇ 7 ਹਜ਼ਾਰ ਰੁਪਏ ਦਾ ਇਨਾਮ ਪ੍ਰਾਪਤ ਕੀਤਾ ਹੈ। ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੇ ਦੱਸਿਆ ਕਿ ਇਹ ਮੁਕਾਬਲਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ, ਕਪੂਰਥਲਾ ਵਿੱਚ ਕਰਵਾਇਆ ਗਿਆ ਸੀ। ਵਿਦਿਆਰਥੀਆਂ ਨੇ ਸਮਾਰਟ ਐਕਸੀਡੈਂਟ ਅਲਰਟ ਸਿਸਟਮ ਨਾਲ ਲੋਕੇਸ਼ਨ ਟ੍ਰੈਕਿੰਗ ਨਾਮਕ ਨਵੀਂ ਸੋਚ ਵਾਲਾ ਪ੍ਰੋਜੈਕਟ ਤਿਆਰ ਕੀਤਾ, ਜਿਸ ਦੀ ਜੱਜਾਂ ਵੱਲੋਂ ਕਾਫੀ ਸ਼ਲਾਘਾ ਕੀਤੀ ਗਈ। ਇਹ ਪ੍ਰੋਜੈਕਟ ਸੜਕ ਹਾਦਸਿਆਂ ਦੌਰਾਨ ਤੁਰੰਤ ਸੂਚਨਾ ਭੇਜਣ ਅਤੇ ਲੋਕੇਸ਼ਨ ਟ੍ਰੈਕ ਕਰਨ ਵਿੱਚ ਮਦਦ ਕਰਦਾ ਹੈ, ਜਿਸ ਨਾਲ ਸਮੇਂ ਸਿਰ ਸਹਾਇਤਾ ਪਹੁੰਚ ਸਕਦੀ ਹੈ। ਇਹ ਪ੍ਰੋਜੈਕਟ ਵਿਦਿਆਰਥੀਆਂ ਸੁਜਲ ਸ਼ਰਮਾ, ਤਾਸ਼ਿਕ ਰੇਜ਼ਾ, ਈਸ਼ਾਂਤ ਸ਼ਰਮਾ ਅਤੇ ਨਿਤੀਸ਼ ਕੁਮਾਰ ਵੱਲੋਂ ਤਿਆਰ ਕੀਤਾ ਗਿਆ। ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੇ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਉਪਲੱਬਧੀ ਲਈ ਵਧਾਈ ਦਿੱਤੀ। ਆਟੋਮੋਬਾਈਲ ਵਿਭਾਗ ਦੇ ਇੰਚਾਰਜ ਗੌਰਵ ਸ਼ਰਮਾ ਨੇ ਵੀ ਵਿਦਿਆਰਥੀਆਂ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਭਾਗ ਹਮੇਸ਼ਾ ਵਿਦਿਆਰਥੀਆਂ ਨੂੰ ਨਵੀਂ ਤਕਨਾਲੋਜੀ ਅਤੇ ਨਵੀਨਤਾ ਵੱਲ ਪ੍ਰੇਰਿਤ ਕਰਦਾ ਰਹੇਗਾ।