- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਜਪਾ-ਅਕਾਲੀ ਦਲ ਗੱਠਜੋੜ ਦੀ ਖ਼ਬਰ ਨਾਲ ਜਲੰਧਰ ਭਾਜਪਾ ਵਿੱਚ ਉਤਸ਼ਾਹ, ਅਮਿਤ ਸ਼ਾਹ ਜੀ ਦਾ ਸੰਬੋਧਨ ਸੁਣ ਕੇ ਵਰਕਰਾਂ ਨੇ ਵੰਡੇ ਲੱਡੂ

-ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਇਕੱਠੇ ਹੋਏ ਅਹੁਦੇਦਾਰ ਤੇ ਵਰਕਰ
-ਗੱਠਜੋੜ ਨੂੰ ਲੈ ਕੇ ਦਿਸਿਆ ਭਾਰੀ ਉਤਸ਼ਾਹ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ
ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਵਿਚਕਾਰ ਸੰਭਾਵਿਤ ਗੱਠਜੋੜ ਦੀ ਖ਼ਬਰ ਨਾਲ ਜਲੰਧਰ ਦੇ ਭਾਜਪਾ ਵਰਕਰਾਂ ’ਚ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਸੰਬੋਧਨ ਦਾ ਲਾਈਵ ਪ੍ਰਸਾਰਣ ਜਲੰਧਰ ਸਥਿਤ ਭਾਜਪਾ ਦਫ਼ਤਰ ’ਚ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਇਕੱਠੇ ਬੈਠ ਕੇ ਦੇਖਿਆ ਤੇ ਸੁਣਿਆ। ਭਾਜਪਾ ਜਲੰਧਰ ਸ਼ਹਿਰੀ ਦੇ ਪ੍ਰਧਾਨ ਅਸ਼ੋਕ ਸਰੀਨ ਦੀ ਅਗਵਾਈ ਹੇਠ ਵਰਕਰਾਂ ਨੇ ਇਸ ਸਿਆਸੀ ਘਟਨਾਕ੍ਰਮ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਕ-ਦੂਜੇ ਦਾ ਮੂੰਹ ਮਿੱਠਾ ਕਰਵਾਇਆ ਤੇ ਲੱਡੂ ਵੰਡ ਕੇ ਆਪਣੀ ਖੁਸ਼ੀ ਸਾਂਝੀ ਕੀਤੀ। ਇਸ ਦੌਰਾਨ ਵਰਕਰਾਂ ’ਚ ਗੱਠਜੋੜ ਨੂੰ ਲੈ ਕੇ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ।
ਇਸ ਮੌਕੇ ਅਸ਼ੋਕ ਸਰੀਨ ਨੇ ਕਿਹਾ ਕਿ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਵਿਚਕਾਰ ਗੱਠਜੋੜ ਨੂੰ ਲੈ ਕੇ ਸਾਹਮਣੇ ਆ ਰਹੀਆਂ ਖ਼ਬਰਾਂ ਪੰਜਾਬ ਦੀ ਰਾਜਨੀਤੀ ’ਚ ਇਕ ਮਹੱਤਵਪੂਰਨ ਘਟਨਾਕ੍ਰਮ ਹਨ। ਦੋਵਾਂ ਪਾਰਟੀਆਂ ਵਿਚਕਾਰ ਸਿਆਸੀ ਤਾਲਮੇਲ ਨੂੰ ਲੈ ਕੇ ਵਰਕਰਾਂ ’ਚ ਉਤਸੁਕਤਾ ਤੇ ਉਤਸ਼ਾਹ ਹੈ। ਲਾਈਵ ਸੰਬੋਧਨ ਦੌਰਾਨ ਭਾਜਪਾ ਦੇ ਸੀਨੀਅਰ ਅਹੁਦੇਦਾਰ ਤੇ ਵੱਡੀ ਗਿਣਤੀ ’ਚ ਵਰਕਰ ਮੌਜੂਦ ਰਹੇ। ਸਾਰਿਆਂ ਨੇ ਇਕੱਠੇ ਬੈਠ ਕੇ ਅਮਿਤ ਸ਼ਾਹ ਦਾ ਸੰਬੋਧਨ ਸੁਣਿਆ। ਪੂਰੇ ਪ੍ਰੋਗਰਾਮ ਦੌਰਾਨ ਭਾਜਪਾ ਦਫ਼ਤਰ ’ਚ ਉਤਸ਼ਾਹ ਭਰਿਆ ਮਾਹੌਲ ਬਣਿਆ ਰਿਹਾ।