ਜਤਿੰਦਰ ਪੰਮੀ, ਜਲੰਧਰ : ਕੇਂਦਰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅੱਜ ਸਵੇਰ ਤੋਂ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ ਪਾਸਪੋਰਟ ਸੇਵਾ ਕੇਂਦਰ ਵਿਚ ਪਾਸਪੋਰਟ ਨਾਲ ਸਬੰਧਤ ਕੰਮ ਸ਼ੁਰੂ ਕਰ ਦਿੱਤੇ ਗਏ ਹਨ। ਪਾਸਪੋਰਟ ਬਣਵਾਉਣ ਤੇ ਰਿਨਿਊ ਕਰਵਾਉਣ ਲਈ ਜਿਨ੍ਹਾਂ ਲੋਕਾਂ ਨੇ ਆਨਲਾਈਨ ਅਪਲਾਈ ਕਰਕੇ ਅਪੁਆਇੰਟਮੈਂਟ ਲਈ ਹੋਈ ਸੀ, ਉਹ ਆਪਣੀ ਵਾਰੀ ਅਨੁਸਾਰ ਕੰਮ ਕਰਵਾਉਣ ਲਈ ਲਾਈਨ ਵਿਚ ਲੱਗ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਤਰੀ ਪਾਸਪੋਰਟ ਅਧਿਕਾਰੀ ਰਾਜ ਕੁਮਾਰ ਬਾਲੀ ਨੇ ਦੱਸਿਆ ਕਿ ਪਾਸਪੋਰਟ ਸੇਵਾ ਕੇਂਦਰ ਵਿਚ ਕੰਮ ਕਰਵਾਉਣ ਲਈ ਆਏ ਲੋਕਾਂ ਨੂੰ ਸਮਾਜਿਕ ਦੂਰੀ ਬਣਾ ਕੇ ਖੜ੍ਹੇ ਹੋਣ ਲਈ ਕਿਹਾ ਗਿਆ ਹੈ। ਦਫਤਰ ਆਉਣ ਵਾਲੇ ਲੋਕਾਂ ਨੂੰ ਤਾਪਮਾਨ ਜਾਂਚਣ ਤੋਂ ਬਾਅਦ ਹੀ ਅੰਦਰ ਜਾਣ ਦਿੱਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਹੱਥ ਵੀ ਸੈਨੇਟਾਈਜ਼ ਕਰਵਾਏ ਜਾ ਰਹੇ ਹਨ।

Posted By: Seema Anand