ਚੰਗੀ ਸਿਹਤ ਹੀ ਸਫਲ ਜੀਵਨ ਦੀ ਬੁਨਿਆਦ : ਡਾ. ਵਿੱਜ
ਪੁਲਿਸ ਡੀਏਵੀ ਪਬਲਿਕ ਸਕੂਲ ’ਚ ਵਿਸ਼ਵ ਸਿਹਤ ਦਿਵਸ ਮਨਾਇਆ
Publish Date: Tue, 07 Apr 2026 07:47 PM (IST)
Updated Date: Wed, 08 Apr 2026 04:12 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਪੁਲਿਸ ਡੀਏਵੀ ਪਬਲਿਕ ਸਕੂਲ ’ਚ ਵਿਸ਼ਵ ਸਿਹਤ ਦਿਵਸ ਉਤਸ਼ਾਹ ਤੇ ਜਾਗਰੂਕਤਾ ਨਾਲ ਮਨਾਇਆ ਗਿਆ। ਵਰਲਡ ਹੈਲਥ ਆਰਗਨਾਈਜੇਸ਼ਨ ਵੱਲੋਂ ਹਰ ਸਾਲ ਮਨਾਏ ਜਾਣ ਵਾਲੇ ਇਸ ਦਿਵਸ ਦੀ ਇਸ ਵਾਰ ਦੀ ਥੀਮ ‘ਸਿਹਤਮੰਦ ਸ਼ੁਰੂਆਤ, ਉਮੀਦ ਭਰਿਆ ਭਵਿੱਖ’ ਰਹੀ। ਇਸ ਮੌਕੇ ’ਤੇ ਸਕੂਲ ਦੇ ਸਿਹਤ ਤੇ ਤੰਦਰੁਸਤੀ ਕਲੱਬ ਦੇ ਵਿਦਿਆਰਥੀਆਂ ਨੇ ਸਿਹਤਮੰਦ ਜੀਵਨ ਸ਼ੈਲੀ ਦੀ ਮਹੱਤਤਾ ਨੂੰ ਦਰਸਾਉਂਦਾ ਇਕ ਛੋਟਾ ਨਾਟਕ ਪੇਸ਼ ਕੀਤਾ। ਇਸ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਪ੍ਰਸਤੁਤ ਕੀਤਾ ਗਿਆ ਨਾਚ ਪ੍ਰਦਰਸ਼ਨ ਵੀ ਕਾਫ਼ੀ ਪ੍ਰਭਾਵਸ਼ਾਲੀ ਰਿਹਾ, ਜਿਸ ਨੇ ਸਰੀਰਕ ਤੇ ਮਾਨਸਿਕ ਤੰਦਰੁਸਤੀ ਦੇ ਸੰਦੇਸ਼ ਨੂੰ ਹੋਰ ਮਜ਼ਬੂਤੀ ਨਾਲ ਪੇਸ਼ ਕੀਤਾ। ਦੋਵੇਂ ਪ੍ਰੋਗਰਾਮਾਂ ਨੇ ਵਿਦਿਆਰਥੀਆਂ ’ਚ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ’ਚ ਅਹਿਮ ਭੂਮਿਕਾ ਨਿਭਾਈ। ਸਮਾਗਮ ਦੀ ਅਗਵਾਈ ਪ੍ਰਿੰਸੀਪਲ ਡਾ. ਰਸ਼ਮੀ ਵਿੱਜ ਨੇ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਚੰਗੀ ਸਿਹਤ ਹੀ ਸਫਲ ਜੀਵਨ ਦੀ ਬੁਨਿਆਦ ਹੈ ਤੇ ਹਰ ਵਿਦਿਆਰਥੀ ਨੂੰ ਆਪਣੇ ਦਿਨ ਚਰੀ ’ਚ ਸਿਹਤਮੰਦ ਆਦਤਾਂ ਸ਼ਾਮਲ ਕਰਣੀਆਂ ਚਾਹੀਦੀਆਂ ਹਨ। ਪ੍ਰੋਗਰਾਮ ਦਾ ਸੰਚਾਲਨ ਕਲੱਬ ਇੰਚਾਰਜ ਸੀਮਾ ਸ਼ਮਾਰ ਨੇ ਕੀਤਾ, ਜਿਨ੍ਹਾਂ ਨੂੰ ਕਲੱਬ ਮੈਂਬਰਾਂ ਮਧੂਰੀ ਨਾਰੰਗ ਤੇ ਕਵਿਤਾ ਦਾ ਭਰਪੂਰ ਸਹਿਯੋਗ ਮਿਲਿਆ। ਸਮਾਗਮ ਦੇ ਅੰਤ ’ਤੇ ਇਹ ਸੰਦੇਸ਼ ਦਿੱਤਾ ਗਿਆ ਕਿ ਸਿਹਤਮੰਦ ਜੀਵਨ ਸ਼ੈਲੀ ਅਪਣਾਉਣਾ ਹਰ ਕਿਸੇ ਲਈ ਜ਼ਰੂਰੀ ਹੈ। ਇਸ ਪ੍ਰੋਗਰਾਮ ਨੇ ਵਿਦਿਆਰਥੀਆਂ ਨੂੰ ਚੰਗੀਆਂ ਆਦਤਾਂ ਅਪਣਾਉਣ ਤੇ ਇਕ ਸਿਹਤਮੰਦ ਤੇ ਉੱਜਵਲ ਭਵਿੱਖ ਵੱਲ ਵਧਣ ਲਈ ਪ੍ਰੇਰਿਤ ਕੀਤਾ।