- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੀਚੇਵਾਲ ਅਕੈਡਮੀ ਦੇ ਪਹਿਲਵਾਨਾਂ ਨੇ ਮਾਰੀਆਂ ਮੱਲਾਂ

-ਅੱਠ ਖਿਡਾਰੀਆਂ ਨੇ ਜ਼ਿਲ੍ਹਾ ਪੱਧਰ ’ਤੇ ਪ੍ਰਾਪਤ ਕੀਤੇ ਤਮਗੇ
ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਖੇਡਾਂ ਵਤਨ ਪੰਜਾਬ ਦੀਆਂ ਤਹਿਤ ਹੰਸ ਰਾਜ ਕੁਸ਼ਤੀ ਸਟੇਡੀਅਮ, ਜਲੰਧਰ ਵਿਖੇ ਅੰਡਰ-14 ਤੇ ਅੰਡਰ-17 ਵਰਗ ਦੇ ਕੁਸ਼ਤੀ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਸੀਚੇਵਾਲ ਅਕੈਡਮੀ ਦੇ ਪਹਿਲਵਾਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰ ’ਤੇ ਵੱਖ-ਵੱਖ ਸਥਾਨ ਹਾਸਲ ਕੀਤੇ ਤੇ ਸਟੇਟ ਪੱਧਰੀ ਮੁਕਾਬਲਿਆਂ ਲਈ ਜਗ੍ਹਾ ਪੱਕੀ ਕੀਤੀ। ਮੁਕਾਬਲਿਆਂ ਵਿੱਚ ਸੀਚੇਵਾਲ ਅਕੈਡਮੀ ਦੇ ਸੁਖਮਨਜੀਤ ਸਿੰਘ ਨੇ 38 ਕਿੱਲੋ ਭਾਰ ਵਰਗ ਵਿੱਚ ਪਹਿਲਾ ਸਥਾਨ ਤੇ ਮਨਰਾਜ ਸਿੰਘ ਨੇ 52 ਕਿੱਲੋ ਭਾਰ ਵਰਗ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਜਗਰੂਪ ਸਿੰਘ ਜਵੰਦਾ ਨੇ 41 ਕਿੱਲੋ, ਕਮਲਪ੍ਰੀਤ ਸਿੰਘ ਨੇ 45 ਕਿੱਲੋ, ਲਕਸ਼ਦੀਪ ਨੇ 48 ਕਿੱਲੋ ਤੇ ਆਦਰਸ਼ ਕੁਮਾਰ ਨੇ 92 ਕਿੱਲੋ ਭਾਰ ਵਰਗ ’ਚ ਦੂਜਾ ਸਥਾਨ ਪ੍ਰਾਪਤ ਕੀਤਾ। ਵੀਰਪ੍ਰਤਾਪ ਸਿੰਘ ਨੇ 35 ਕਿਲੋ ਅਤੇ ਸਿਮਰਪ੍ਰੀਤ ਸਿੰਘ ਨੇ 48 ਕਿੱਲੋ ਭਾਰ ਵਰਗ ਵਿੱਚ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਖਿਡਾਰੀਆਂ ਦੀ ਇਸ ਉਪਲਬਧੀ ’ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰਵਪੱਖੀ ਵਿਕਾਸ ’ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਸਾਰੇ ਖਿਡਾਰੀਆਂ, ਕੋਚ ਗੁਰਬੀਰ ਸਿੰਘ ਸਮੇਤ ਸਕੂਲ ਸਟਾਫ ਨੂੰ ਵਧਾਈ ਦਿੰਦਿਆਂ ਭਵਿੱਖ ਦੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।