- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖਟਕੜ ਕਲਾਂ ਪਹੁੰਚ ਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਨੂੰ ਯਜਿਤ ਹੁਰੀਆ ਨੇ ਦਿੱਤੀ ਸ਼ਰਧਾਂਜਲੀ

ਮਨਜੀਤ ਸ਼ੇਮਾਰੂ, ਪੰਜਾਬੀ ਜਾਗਰਣ, ਜਲੰਧਰ : ਭਾਰਤੀ ਜਨਤਾ ਪਾਰਟੀ ਸਪੋਰਟਸ ਸੈੱਲ, ਪੰਜਾਬ ਪ੍ਰਦੇਸ਼ ਦੇ ਸਾਬਕਾ ਮਹਾਮੰਤਰੀ ਯਜਿਤ ਹੁਰੀਆ ਨੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜੱਦੀ ਪਿੰਡ ਖਟਕੜ ਕਲਾਂ ਪਹੁੰਚ ਕੇ ਉਨ੍ਹਾਂ ਦੀ ਯਾਦ ਨੂੰ ਨਮਨ ਕੀਤਾ ਅਤੇ ਸ਼ਹੀਦ ਭਗਤ ਸਿੰਘ ਜੀ ਦੀ ਪ੍ਰਤਿਮਾ ’ਤੇ ਫੁੱਲ ਅਰਪਿਤ ਕਰਕੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਭਗਤ ਸਿੰਘ ਜੀ ਦੀ ਬਹਾਦਰੀ, ਦੇਸ਼ਭਗਤੀ ਅਤੇ ਦੇਸ਼ ਲਈ ਦਿੱਤੀ ਸਰਵਉੱਚ ਕੁਰਬਾਨੀ ਹਮੇਸ਼ਾ ਦੇਸ਼ ਵਾਸੀਆਂ ਨੂੰ ਪ੍ਰੇਰਣਾ ਦਿੰਦੀ ਰਹੇਗੀ। ਯਜਿਤ ਹੁਰੀਆ ਨੇ ਕਿਹਾ ਕਿ ਭਗਤ ਸਿੰਘ ਜੀ ਨੇ ਛੋਟੀ ਉਮਰ ਵਿੱਚ ਹੀ ਦੇਸ਼ ਦੀ ਆਜ਼ਾਦੀ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ ਸੀ। ਉਨ੍ਹਾਂ ਦਾ ਜੀਵਨ ਨੌਜਵਾਨਾਂ ਲਈ ਤਿਆਗ, ਸੰਘਰਸ਼ ਅਤੇ ਰਾਸ਼ਟਰ ਪ੍ਰੇਮ ਦੀ ਮਿਸਾਲ ਹੈ।