ਹੁਰੀਆ ਨੇ ਕੀਤਾ ਕੇਂਦਰ ਸਰਕਾਰ ਦਾ ਧੰਨਵਾਦ
ਨਾਰੀ ਸ਼ਕਤੀ ਵੰਦਨ ਅਧਿਨਿਯਮ ’ਤੇ ਯਜਿਤ ਹੁਰੀਆ ਨੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ
Publish Date: Fri, 17 Apr 2026 07:36 PM (IST)
Updated Date: Fri, 17 Apr 2026 07:39 PM (IST)
ਮਨਜੀਤ ਸ਼ੇਮਾਰੂ, ਪੰਜਾਬੀ ਜਾਗਰਣ, ਜਲੰਧਰ : ਭਾਜਪਾ ਸਪੋਰਟਸ ਸੈੱਲ ਪੰਜਾਬ ਦੇ ਸਾਬਕਾ ਜਨਰਲ ਸਕੱਤਰ ਯਜਿਤ ਹੁਰੀਆ ਨੇ “ਨਾਰੀ ਸ਼ਕਤੀ ਵੰਦਨ ਐਕਟ” ਲਾਗੂ ਕਰਨ ਲਈ ਕੇਂਦਰ ਦੀ ਮੋਦੀ ਸਰਕਾਰ ਦਾ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਇਤਿਹਾਸਕ ਕਦਮ ਔਰਤਾਂ ਨੂੰ ਸਸ਼ਕਤ ਬਣਾਉਣ ਵੱਲ ਇਕ ਮੀਲ ਪੱਥਰ ਸਾਬਤ ਹੋਵੇਗਾ। ਇਸ ਐਕਟ ਰਾਹੀਂ ਸੰਸਦ ਤੇ ਵਿਧਾਨ ਸਭਾਵਾਂ ’ਚ ਔਰਤਾਂ ਨੂੰ 33 ਫੀਸਦੀ ਰਿਜ਼ਰਵੇਸ਼ਨ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ। ਇਹ ਪਹਿਲ ਦੇਸ਼ ਦੀ ਅੱਧੀ ਅਬਾਦੀ ਨੂੰ ਸਮਾਨ ਅਧਿਕਾਰ ਤੇ ਸਨਮਾਨ ਦੇਣ ਵੱਲ ਇਕ ਵੱਡਾ ਕਦਮ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਔਰਤਾਂ ਦੇ ਸਸ਼ਕਤੀਕਰਨ ਲਈ ਲਗਾਤਾਰ ਠੋਸ ਫੈਸਲੇ ਲਏ ਜਾ ਰਹੇ ਹਨ। ਇਸ ਨਾਲ ਨਾ ਸਿਰਫ ਰਾਜਨੀਤੀ ’ਚ ਔਰਤਾਂ ਦੀ ਭਾਗੀਦਾਰੀ ਵਧੇਗੀ, ਸਗੋਂ ਸਮਾਜ ’ਚ ਵੀ ਸਥਿਤੀ ਹੋਰ ਮਜ਼ਬੂਤ ਹੋਵੇਗੀ।