ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਵਿਸ਼ਾਲ ਸ਼ੋਭਾ ਯਾਤਰਾ ਭਗਵਾਨ ਸ੍ਰੀ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਮੌਕੇ ਵਿਸ਼ਾਲ ਸ਼ੋਭਾ ਯਾਤਰਾ ਸਜਾਈ
Publish Date: Sat, 24 Oct 2026 08:05 PM (IST)
Updated Date: Sun, 25 Oct 2026 04:04 AM (IST)
ਰਿਸ਼ੀ ਨਗਰ ਤੋਂ ਸ਼ੁਰੂ ਹੋ ਕੇ ਵੱਖ-ਵੱਖ ਪਿੰਡਾਂ ਤੇ ਬਾਜ਼ਾਰਾਂ ਵਿੱਚੋਂ ਲੰਘੀ ਸ਼ੋਭਾ ਯਾਤਰਾ ਥਾਂ-ਥਾਂ ਲੰਗਰ ਲਾ ਕੇ ਸ਼ਰਧਾਲੂਆਂ ਨੇ ਕੀਤਾ ਭਰਵਾਂ ਸਵਾਗਤ ਨਵਦੀਪ ਸਿੰਘ ਪਟਵਾਲੀਆ, ਪੰਜਾਬੀ ਜਾਗਰਣ, ਫਿਲੌਰ : ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਬੰਧੀ ਸ਼ਰਧਾਲੂਆਂ ਵੱਲੋਂ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ। ਇਸ ਸ਼ੋਭਾ ਯਾਤਰਾ ’ਚ ਵੱਡੀ ਗਿਣਤੀ ’ਚ ਸ਼ਰਧਾਲੂਆਂ ਨੇ ਉਤਸ਼ਾਹ ਤੇ ਸ਼ਰਧਾ ਨਾਲ ਸ਼ਮੂਲੀਅਤ ਕਰਦਿਆਂ ਭਗਵਾਨ ਵਾਲਮੀਕਿ ਜੀ ਪ੍ਰਤੀ ਆਪਣੀ ਆਸਥਾ ਦਾ ਪ੍ਰਗਟਾਵਾ ਕੀਤਾ। ਧਾਰਮਿਕ ਮਾਹੌਲ ’ਚ ਸਜਾਈ ਗਈ ਇਸ ਸ਼ੋਭਾ ਯਾਤਰਾ ਦਾ ਵੱਖ-ਵੱਖ ਥਾਵਾਂ ’ਤੇ ਲੋਕਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਹਰਜੋਤ ਕੌਰ ਲੋਟੀਆ, ਸੁਰਿੰਦਰ ਸਹੋਤਾ, ਟਿੰਕੂ ਮੱਟੂ, ਮੁਕੇਸ਼ ਗਾਬਾ, ਨਗਰ ਕੌਂਸਲ ਗੁਰਾਇਆ ਦੇ ਪ੍ਰਧਾਨ ਹਰਮੇਸ਼ ਲਾਲ, ਵਿਨੋਦ ਕੁਮਾਰ, ਵਰਿੰਦਰ ਸੈਣੀ, ਰਣਜੀਤ ਮਸੀਹ, ਧੀਮਾਨ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ। ਸ਼ੋਭਾ ਯਾਤਰਾ ਰਿਸ਼ੀ ਨਗਰ ਤੋਂ ਸ਼ੁਰੂ ਹੋ ਕੇ ਵੱਖ-ਵੱਖ ਪਿੰਡਾਂ ਤੇ ਬਾਜ਼ਾਰਾਂ ’ਚੋਂ ਲੰਘੀ। ਇਸ ਦੌਰਾਨ ਸ਼ਰਧਾਲੂਆਂ ਵੱਲੋਂ ਭਗਵਾਨ ਵਾਲਮੀਕਿ ਜੀ ਦੇ ਜੈਕਾਰਿਆਂ ਨਾਲ ਮਾਹੌਲ ਨੂੰ ਭਗਤੀਮਈ ਬਣਾ ਦਿੱਤਾ ਗਿਆ। ਸ਼ਰਧਾਲੂਆਂ ਨੇ ਧਾਰਮਿਕ ਉਤਸ਼ਾਹ ਨਾਲ ਸ਼ਮੂਲੀਅਤ ਕਰਦਿਆਂ ਪ੍ਰਗਟ ਦਿਵਸ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ। ਥਾਂ-ਥਾਂ ਲੰਗਰ ਲਾ ਕੇ ਕੀਤਾ ਸਵਾਗਤ ਸ਼ੋਭਾ ਯਾਤਰਾ ਦੇ ਸਵਾਗਤ ਲਈ ਵੱਖ-ਵੱਖ ਥਾਵਾਂ ’ਤੇ ਸ਼ਰਧਾਲੂਆਂ ਤੇ ਧਾਰਮਿਕ ਜਥੇਬੰਦੀਆਂ ਵੱਲੋਂ ਲੰਗਰ ਲਾਏ ਗਏ। ਇਸ ਦੌਰਾਨ ਸ਼ੋਭਾ ਯਾਤਰਾ ’ਚ ਸ਼ਾਮਲ ਸ਼ਰਧਾਲੂਆਂ ਨੂੰ ਲੰਗਰ ਤੇ ਪ੍ਰਸ਼ਾਦ ਵਰਤਾਇਆ ਗਿਆ। ਇਸ ਤੋਂ ਇਲਾਵਾ ਕਈ ਥਾਵਾਂ ’ਤੇ ਫੁੱਲਾਂ ਦੀ ਵਰਖਾ ਕਰ ਕੇ ਸ਼ੋਭਾ ਯਾਤਰਾ ਦਾ ਸਵਾਗਤ ਕੀਤਾ ਗਿਆ। ਇਸ ਧਾਰਮਿਕ ਸਮਾਗਮ ਦੌਰਾਨ ਸ਼ਰਧਾਲੂਆਂ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਸ਼ੋਭਾ ਯਾਤਰਾ ਰਾਹੀਂ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦਾ ਸੰਦੇਸ਼ ਲੋਕਾਂ ਤੱਕ ਪਹੁੰਚਾਇਆ ਗਿਆ। ਇਸ ਧਾਰਮਿਕ ਆਯੋਜਨ ਨੇ ਆਪਸੀ ਭਾਈਚਾਰੇ, ਸਮਾਜਿਕ ਏਕਤਾ ਤੇ ਸ਼ਰਧਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਦਿੱਤਾ।