ਸੀਨੀਅਰ ਸਟਾਫ ਰਿਪੋਰਟਰ, ਜਲੰਧਰ : ਮੈਰੀਟੋਰੀਅਸ ਸਕੂਲ ਵਿਖੇ ਬਣਾਏ ਗਏ ਕੁਆਰੰਟਾਈਨ ਸੈਂਟਰ ਵਿਖੇ ਸ਼ਰਧਾਲੂਆਂ ਅਤੇ ਹੋਰ ਲੋਕਾਂ ਨੂੰ ਤਣਾਅ ਮੁਕਤ ਤੇ ਸਿਹਤਮੰਦ ਵਾਤਾਵਰਣ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਯਤਨਾਂ ਨੂੰ ਜਾਰੀ ਰੱਖਦਿਆਂ ਯੋਗਾ ਕਲਾਸਾਂ ਸ਼ੁਰੂ ਕੀਤੀਆਂ ਗਈਆਂ ਹਨ।

ਡਾਕਟਰਾਂ ਦੀ ਟੀਮ ਜਿਸ ਵਿੱਚ ਸੀਨੀਅਰ ਮੈਡੀਕਲ ਅਫ਼ਸਰ ਡਾ.ਰਮਨ ਸ਼ਰਮਾ ਅਤੇ ਡਾ.ਜਗਦੀਸ਼ ਕੁਮਾਰ, ਡਾ.ਅਨੀਤਾ ਅਤੇ ਡਾ.ਮੋਨਿਕਾ ਸ਼ਾਮਲ ਹਨ, ਵਲੋਂ ਲੋਕਾਂ ਨੂੰ ਸਿਹਤਮੰਦ ਜ਼ਿੰਦਗੀ ਲਈ ਯੋਗਾ ਅਭਿਆਸ ਬਾਰੇ ਦੱਸਿਆ ਜਾ ਰਿਹਾ ਹੈ। ਉਨ•ਾਂ ਲੋਕਾਂ ਨੂੰ ਦੱਸਿਆ ਕਿ ਯੋਗਾ ਨੂੰ ਮਾਨਸਿਕ ਤੇ ਸਰੀਰਿਕ ਤੰਦਰੁਸਤੀ ਲਈ ਜਿੰਦਗੀ ਦਾ ਅਹਿਮ ਹਿੱਸਾ ਬਣਾਇਆ ਜਾਵੇ। ਉਨ•ਾਂ ਕਿਹਾ ਕਿ ਲੋਕ ਯੋਗਾ ਨੂੰ ਅਪਣਾ ਕੇ ਖੁਸ਼ਹਾਲ ਤੇ ਸਿਹਤਮੰਦ ਜਿੰਦਗੀ ਜੀਅ ਸਕਦੇ ਹਨ।

ਡਾ.ਰਮਨ ਸ਼ਰਮਾ ਨੇ ਦੱਸਿਆ ਕਿ ਸਦੀਆਂ ਤੋਂ ਯੋਗਾ ਭਾਰਤ ਵਿੱਚ ਸਿਹਤਮੰਦੀ ਅਤੇ ਖ਼ੁਸ਼ਹਾਲ ਜ਼ਿੰਦਗੀ ਦਾ ਅਧਾਰ ਰਿਹਾ ਹੈ। ਉਨ•ਾਂ ਕਿਹਾ ਕਿ ਇਸ ਸਮੇਂ ਜਦੋਂ ਕੋਵਿਡ-19 ਆਪਣੇ ਪੈਰ ਪਸਾਰ ਰਿਹਾ ਹੈ ਤਾਂ ਇਸ ਸਮੇਂ ਯੋਗਾ ਸਿਹਤਮੰਦ ਰਹਿਣ ਅਤੇ ਤਣਾਅ ਨੂੰ ਘੱਟ ਕਰਨ ਵਿੱਚ ਬਹੁਤ ਮਦਦਗਾਰ ਸਾਬਤ ਹੋ ਰਿਹਾ ਹੈ। ਸੀਨੀਅਰ ਮੈਡੀਕਲ ਅਫ਼ਸਰ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਘੱਟੋ-ਘੱਟ ਰੋਜ਼ਾਨਾ ਇਕ ਘੰਟਾ ਯੋਗਾ ਅਭਿਆਸ ਕਰਨ ਤਾਂ ਕਿ ਉਹ ਸਿਹਤਮੰਦ ਜਿੰਦਗੀ ਦਾ ਲਾਭ ਉਠਾ ਸਕਣ।

ਡਾ.ਰਮਨ ਸ਼ਰਮਾ ਨੇ ਦੱਸਿਆ ਕਿ ਸਰੀਰਿਕ ਤੇ ਮਾਨਸਿਕ ਮਜ਼ਬੂਤੀ ਲਈ ਯੋਗਾ ਅਭਿਆਸ ਬਹੁਤ ਜਰੂਰੀ ਹੈ। ਉਨ•ਾ ਕਿਹਾ ਕਿ ਹਰ ਵਿਅਕਤੀ ਨੂੰ ਪੂਰੀ ਤਰ•ਾਂ ਤੰਦਰੁਸਤ ਰਹਿਣ ਲਈ ਰੋਜ਼ਾਨਾ ਯੋਗਾ ਅਭਿਆਸ ਕਰਨਾ ਚਾਹੀਦਾ ਹੈ। ਉਨ•ਾਂ ਕਿਹਾ ਕਿ ਸਦੀਆਂ ਤੋਂ ਚਲਿਆ ਆ ਰਿਹਾ ਯੋਗਾ ਅਭਿਆਸ ਉਨਾਂ ਲਈ ਵਰਦਾਨ ਸਿੱਧ ਹੋ ਸਕਦਾ ਹੈ।

Posted By: Tejinder Thind