v> ਜਲੰਧਰ : ਬੀਤੇ ਦਿਨੀਂ ਫਗਵਾੜਾ-ਗੁਰਾਇਆ ਮੇਨ ਹਾਈਵੇਅ ’ਤੇ ਹੋਏ ਦਰਦਨਾਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ। ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਕੁਲਦੀਪ ਸਿੰਘ ਤੇ ਆਂਚਲ ਕੁਮਾਰ ਵਾਸੀ ਪਿੰਡ ਢੱਡਾ ਆਪਣੀ ਆਲਟੋ ਕਾਰ ’ਚ ਸਵਾਰ ਹੋ ਕੇ ਫਗਵਾੜਾ ਤੋਂ ਆਪਣੇ ਪਿੰਡ ਵੱਲ ਜਾ ਰਹੇ ਸੀ। ਜਦੋਂ ਗੁਰਾਇਆ ਨਜ਼ਦੀਕ ਪਹੁੰਚੇ ਤਾਂ ਕਾਰ ਦਾ ਸੰਤੁਲਨ ਵਿਗੜ ਗਿਆ, ਜਿਸ ਕਾਰਨ ਕਾਰ ਪਲਟ ਗਈ ਤੇ ਦੋਵੇਂ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਉੱਥੇ ਮੌਜੂਦ ਲੋਕਾਂ ਨੇ ਚੁੱਕ ਕੇ ਫਗਵਾੜਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ, ਜਿਥੇ ਜ਼ਖ਼ਮਾਂ ਦੀ ਤਾਬ ਨਾਲ ਝਲਦੇ ਹੋਏ ਕੁਲਦੀਪ ਸਿੰਘ ਨਾਮੀਂ ਨੌਜਵਾਨ ਨੇ ਦਮ ਤੋੜ ਦਿੱਤਾ ਤੇ ਦੂਜਾ ਨੌਜਵਾਨ ਆਂਚਲ ਕੁਮਾਰ ਜੇਰੇ ਇਲਾਜ ਹੈ। ਹਾਦਸੇ ਦਾ ਕਾਰਨ ਤੇਜ਼ ਹਨ੍ਹੇਰੀ ਦੱਸਿਆ ਜਾ ਰਿਹਾ ਹੈ, ਤੇਜ਼ ਹਨ੍ਹੇਰੀ ਕਾਰਨ ਕਾਰ ਦਾ ਸੰਤੁਲਨ ਵਿਗੜ ਗਿਆ ਤੇ ਇਹ ਦਰਦਨਾਕ ਹਾਦਸਾ ਵਾਪਰ ਗਿਆ।

Posted By: Susheel Khanna