ਵਿਆਹ ਦਾ ਝਾਂਸਾ ਦੇ ਕੇ ਨਾਬਾਲਗਾ ਭਜਾਈ
ਨੌਜਵਾਨ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਗਿਆ
Publish Date: Wed, 11 Feb 2026 09:42 PM (IST)
Updated Date: Wed, 11 Feb 2026 09:44 PM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਇਕ ਨੌਜਵਾਨ ਨੇ ਗੁਲਮਰਗ ਕਾਲੋਨੀ ਤੋਂ ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾ ਲਿਆ। ਥਾਣਾ 8 ਦੀ ਪੁਲਿਸ ਨੇ ਮੁਲਜ਼ਮ ਅਰਜੁਨ ਵਾਸੀ ਸੁਦਾਮਾ ਬਿਹਾਰ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਵਰਕਸ਼ਾਪ ਚੌਕ ਨੇੜੇ ਰਹਿਣ ਵਾਲੀ ਮਹਿਲਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਕਿਹਾ ਕਿ ਦੋਸ਼ੀ ਉਸਦੀ 15 ਸਾਲਾ ਧੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾ ਕੇ ਲੈ ਗਿਆ ਸੀ। ਥਾਣਾ 8 ਦੀ ਪੁਲਿਸ ਨੇ ਮੁਲਜ਼ਮ ਵਿਰੁੱਧ ਮਾਮਲਾ ਦਰਜ ਕਰਕੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਹੈ।