ਵਿਆਹ ਤੋਂ ਪਰਤ ਰਹੇ ਨੌਜਵਾਨ ’ਤੇ ਹਮਲਾ ਕਰ ਕੇ ਲੁੱਟਿਆ
ਵਿਆਹ ਤੋਂ ਪਰਤ ਰਹੇ ਨੌਜਵਾਨ 'ਤੇ ਹਮਲਾ ਕਰਕੇ ਲੁੱਟਿਆ
Publish Date: Tue, 06 Jan 2026 06:43 PM (IST)
Updated Date: Tue, 06 Jan 2026 06:44 PM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਮਾਤਾ ਰਾਣੀ ਚੌਕ ਨੇੜੇ ਵਾਪਰੀ, ਜਿੱਥੇ ਲੁਟੇਰਿਆਂ ਨੇ ਦੇਰ ਰਾਤ ਵਿਅਕਤੀ ਨੂੰ ਨਿਸ਼ਾਨਾ ਬਣਾਇਆ ਤੇ ਲੁੱਟਮਾਰ ਕੀਤੀ। ਪੀੜਤ ਰਾਜ ਕੁਮਾਰ ਵਾਸੀ ਨਿਊ ਸੰਤ ਨਗਰ ਨੇ ਦੱਸਿਆ ਕਿ ਉਹ ਦੇਰ ਰਾਤ ਇਕ ਵਿਆਹ ਤੋਂ ਵਾਪਸ ਆ ਰਿਹਾ ਸੀ, ਆਪਣੀ ਮਾਂ ਨੂੰ ਘਰ ਛੱਡ ਕੇ ਆਪਣੀ ਪਤਨੀ ਨੂੰ ਲੈਣ ਜਾ ਰਿਹਾ ਸੀ। ਰਸਤੇ ’ਚ ਕੁਝ ਨੌਜਵਾਨਾਂ ਨੇ ਉਸ ਨੂੰ ਆਵਾਜ਼ ਮਾਰੀ। ਲਗਭਗ 10 ਤੋਂ 12 ਬੰਦਿਆਂ ਨੇ ਉਸ ਦਾ ਪਿੱਛਾ ਕੀਤਾ ਤੇ ਮਾਤਾ ਰਾਣੀ ਚੌਕ ਨੇੜੇ ਉਸ ਨੂੰ ਘੇਰ ਲਿਆ। ਦੋਸ਼ ਹੈ ਕਿ ਲੁਟੇਰਿਆਂ ਨੇ ਉਸ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ, ਉਸ ਨੂੰ ਜ਼ਖਮੀ ਕਰ ਦਿੱਤਾ ਤੇ ਫਿਰ ਉਸ ਤੋਂ ਚਾਂਦੀ ਦਾ ਕੰਗਣ ਤੇ ਲਗਭਗ 7-8 ਹਜ਼ਾਰ ਰੁਪਏ ਦੀ ਨਕਦੀ ਲੁੱਟਣ ਤੋਂ ਬਾਅਦ ਮੌਕੇ ਤੋਂ ਭੱਜ ਗਏ। ਘਟਨਾ ਤੋਂ ਬਾਅਦ ਪੀੜਤ ਨੇ ਭਾਰਗੋ ਕੈਂਪ ਪੁਲਿਸ ਥਾਣੇ ’ਚ ਸ਼ਿਕਾਇਤ ਦਰਜ ਕਰਵਾਈ ਤੇ ਮੁਲਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ। ਪੁਲਿਸ ਦਾ ਕਹਿਣਾ ਹੈ ਕਿ ਪੀੜਤ ਦਾ ਬਿਆਨ ਦਰਜ ਕਰ ਲਿਆ ਗਿਆ ਹੈ ਤੇ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰਕੇ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਰਹੀ ਹੈ।