- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਯੂਥ ਅਕਾਲੀ ਦਲ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਜਨਮ ਸ਼੍ਰੋਮਣੀ ਅਕਾਲੀ ਦਲ ਜਲੰਧਰ ਸ਼ਹਿਰੀ ਤੇ ਯੂਥ ਅਕਾਲੀ ਦਲ ਜਲੰਧਰ ਵੱਲੋਂ ਅੱਜ ਸ਼ਹੀਦ ਭਗਤ ਸਿੰਘ ਨੂੰ ਨਮਨ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਜਲੰਧਰ ਸ਼ਹਿਰੀ ਦੇ ਪ੍ਰਧਾਨ ਇਕਬਾਲ ਸਿੰਘ ਢੀਂਡਸਾ ਤੇ ਯੂਥ ਅਕਾਲੀ ਦਲ ਜਲੰਧਰ ਦੇ ਪ੍ਰਧਾਨ ਅੰਮ੍ਰਿਤ ਬੀਰ ਸਿੰਘ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਕੁਰਬਾਨੀ ਤੇ ਦੇਸ਼ ਦੀ ਆਜ਼ਾਦੀ ਲਈ ਪਾਏ ਯੋਗਦਾਨ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ ਗਈ। ਇਕਬਾਲ ਸਿੰਘ ਢੀਂਡਸਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਜਵਾਨੀ ’ਚ ਦੇਸ਼ ਤੇ ਲੋਕਾਂ ਲਈ ਮਹਾਨ ਕੁਰਬਾਨੀ ਦਿੱਤੀ। ਉਨ੍ਹਾਂ ਦਾ ਜੀਵਨ ਤੇ ਵਿਚਾਰ ਆਉਣ ਵਾਲੀਆਂ ਪੀੜ੍ਹੀਆਂ ਲਈ ਹਮੇਸ਼ਾ ਪ੍ਰੇਰਣਾ ਦਾ ਸਰੋਤ ਬਣੇ ਰਹਿਣਗੇ। ਅੰਮ੍ਰਿਤ ਬੀਰ ਸਿੰਘ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਨਿਡਰਤਾ, ਦੇਸ਼ ਪ੍ਰਤੀ ਸਮਰਪਣ ਤੇ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੇ ਜੀਵਨ ਤੇ ਸੰਘਰਸ਼ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ। ਸ਼੍ਰੋਮਣੀ ਅਕਾਲੀ ਦਲ ਜਲੰਧਰ ਸ਼ਹਿਰੀ ਤੇ ਯੂਥ ਅਕਾਲੀ ਦਲ ਜਲੰਧਰ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਕੋਟਿ-ਕੋਟਿ ਪ੍ਰਣਾਮ ਕੀਤਾ ਗਿਆ। ਇਸ ਮੌਕੇ ਵਿਨੋਦ ਕੌਲ, ਮੁਨੀਸ਼ ਗਿੱਲ, ਸਵੀਟੀ ਸਿੰਘ, ਨੀਲਾ ਮਹਿਲ, ਜਸਵਿੰਦਰ ਕੌਰ, ਰੀਟਾ ਮਲਹੋਤਰਾ, ਅਮਰਜੀਤ ਸਿੰਘ ਬਸਰਾ, ਅਰਜੁਨ ਬਹਿਲ, ਗੁਰਪ੍ਰੀਤ ਸਿੰਘ ਸਚਦੇਵਾ, ਅਮਿਤ ਮੈਨੀ, ਤਜਿੰਦਰ ਸਿੰਘ, ਮਨਦੀਪ ਅਰੋੜਾ, ਗੌਰਵ ਭਗਤ, ਪਰਮਦੀਪ ਸਿੰਘ ਤੇ ਰਿੱਕੀ ਸਮੇਤ ਪਾਰਟੀ ਦੇ ਆਗੂ ਤੇ ਵਰਕਰ ਹਾਜ਼ਰ ਸਨ।