ਸੀਆਈਏ ਸਟਾਫ ਦਿਹਾਤੀ ਵੱਲੋਂ ਦੋ ਹੈਰੋਇਨ ਸਮੇਤ ਕਾਬੂ
ਨੌਜਵਾਨ ਤੇ ਔਰਤ ਹੈਰੋਇਨ ਸਮੇਤ ਕਾਬੂ
Publish Date: Wed, 05 Nov 2025 07:03 PM (IST)
Updated Date: Wed, 05 Nov 2025 07:04 PM (IST)

-ਮੁੱਖ ਤਸਕਰ ਦੀ ਤਲਾਸ਼ ’ਚ ਛਾਪੇਮਾਰੀ ਜਾਰੀ ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਸੀਆਈਏ ਸਟਾਫ ਦਿਹਾਤੀ ਦੀ ਪੁਲਿਸ ਨੇ ਗਸ਼ਤ ਦੌਰਾਨ ਔਰਤ ਸਮੇਤ 2 ਜਣਿਆ ਨੂੰ ਹੈਰੋਇਨ ਸਮੇਤ ਕਾਬੂ ਕੀਤਾ। ਐੱਸਐੱਸਪੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਸੀਆਈਏ ਸਟਾਫ ਦੇ ਇੰਚਾਰਜ ਇੰਸਪੈਕਟਰ ਪੁਸ਼ਪ ਬਾਲੀ ਨੇ ਨਸ਼ੇ ਤਸਕਰਾਂ ਖਿਲਾਫ ਕਾਰਵਾਈ ਕਰਦਿਆਂ ਸਬ-ਇੰਸਪੈਕਟਰ ਨਿਰਮਲ ਸਿੰਘ ਨੂੰ ਪੁਲਿਸ ਪਾਰਟੀ ਸਮੇਤ ਕਰਤਾਰਪੁਰ ਇਲਾਕੇ ’ਚ ਗਸ਼ਤ ਲਈ ਭੇਜਿਆ। ਸਬ ਇੰਸਪੈਕਟਰ ਨਿਰਮਲ ਸਿੰਘ ਜਦ ਵਿਧੀਪੁਰ ਤੋਂ ਕਰਤਾਰਪੁਰ ਹੁੰਦੇ ਹੋਏ ਦਿਆਲਪੁਰ ਤੋਂ ਵਾਪਸ ਕਰਤਾਰਪੁਰ ਵੱਲ ਆ ਰਹੇ ਸਨ। ਜਦੋਂ ਪੁਲਿਸ ਪਾਰਟੀ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਦਿਆਲਪੁਰ ਲਾਗੇ ਪਹੁੰਚੇ ਤਾਂ ਇਕ ਖਾਲੀ ਪਲਾਟ ਕੋਲ ਇਕ ਨੌਜਵਾਨ ਤੇ ਔਰਤ ਖੜ੍ਹੇ ਦਿਖਾਈ ਦਿੱਤੇ। ਉਨ੍ਹਾਂ ਨੇ ਜਦੋਂ ਪੁਲਿਸ ਦੀ ਗੱਡੀ ਰੁਕਦੀ ਦੇਖੀ ਤਾਂ ਮੌਕੇ ਤੋਂ ਖਿਸਕਣ ਦੀ ਕੋਸ਼ਿਸ਼ ਕੀਤੀ। ਸ਼ੱਕ ਪੈਣ ’ਤੇ ਰੋਕ ਕੇ ਜਦੋਂ ਉਨ੍ਹਾਂ ਦਾ ਨਾ ਪੁੱਛਿਆ ਤਾਂ ਉਨ੍ਹਾਂ ਆਪਣਾ ਨਾਮ ਸਿਵਾ ਸਿੰਘ ਉਰਫ ਸ਼ਿਵਾ ਵਾਸੀ ਮਾਤਾ ਰਾਣੀ ਮਹੱਲਾ ਬਾਬਾ ਬਕਾਲਾ ਤੇ ਇੰਦਰਜੀਤ ਕੌਰ ਵਾਸੀ ਪਿੰਡ ਪੱਲਾ ਥਾਣਾ ਮਹਿਤਾ ਅੰਮ੍ਰਿਤਸਰ ਦੱਸਿਆ। ਜਦੋਂ ਤਲਾਸ਼ੀ ਲਈ ਗਈ ਤਾਂ ਜੇਬਾਂ ’ਚੋਂ 154 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ’ਤੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਦੋਵਾਂ ਨੂੰ ਅਦਾਲਤ ’ਚੋਂ ਪੁਲਿਸ ਰਿਮਾਂਡ ’ਤੇ ਲੈ ਕੇ ਜਦੋਂ ਪੁੱਛਗਿੱਛ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਹ ਰਵੀ ਵਾਸੀ ਬਾਬਾ ਬਕਾਲਾ ਤੋਂ ਹੈਰੋਇਨ ਲਿਆ ਕੇ ਅੱਗੇ ਜਲੰਧਰ ਤੇ ਆਲੇ-ਦੁਆਲੇ ਦੇ ਖੇਤਰਾਂ ’ਚ ਸਪਲਾਈ ਕਰਦੇ ਹਨ। ਐੱਸਐੱਸਪੀ ਵਿਰਕ ਨੇ ਦੱਸਿਆ ਕਿ ਪੁਲਿਸ ਨੇ ਰਵੀ ਨੂੰ ਵੀ ਮਾਮਲੇ ’ਚ ਨਾਮਜ਼ਦ ਕਰ ਲਿਆ ਹੈ ਤੇ ਉਸ ਦੀ ਭਾਲ ’ਚ ਛਾਪੇਮਾਰੀ ਕੀਤੀ ਜਾ ਰਹੀ ਹੈ। ਮੁੱਢਲੀ ਜਾਂਚ ’ਚ ਇਹੀ ਗੱਲ ਸਾਹਮਣੇ ਆਈ ਹੈ ਕਿ ਸਿਵਾ ਸਿੰਘ ਖਿਲਾਫ ਇਸ ਤੋਂ ਪਹਿਲਾਂ ਵੀ ਨਸ਼ਾ ਤਸਕਰੀ ਦਾ ਮਾਮਲਾ ਦਰਜ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਉਸ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਉਸ ਦੇ ਨੈੱਟਵਰਕ ਨੂੰ ਤੋੜਨ ਦੀ ਕੋਸ਼ਿਸ਼ ’ਚ ਲੱਗੀ ਹੋਈ ਹੈ।