ਜਬਰ-ਜਨਾਹ ਕਰਨ ਦੇ ਦੋਸ਼ ’ਚ ਨੌਜਵਾਨ ਗ੍ਰਿਫ਼ਤਾਰ
ਮੁਟਿਆਰ ਨਾਲ ਜਬਰ-ਜਨਾਹ ਕਰਨ ਦੇ ਦੋਸ਼ ’ਚ ਨੋਜਵਾਨ ਗ੍ਰਿਫ਼ਤਾਰ
Publish Date: Wed, 21 Jan 2026 09:27 PM (IST)
Updated Date: Wed, 21 Jan 2026 09:30 PM (IST)

-ਰਾਮਾ ਮੰਡੀ ਥਾਣੇ ਦੇ ਬਾਹਰ ਹੋਇਆ ਹੰਗਾਮਾ ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਰਾਮਾ ਮੰਡੀ ਥਾਣੇ ਦੇ ਬਾਹਰ ਉਸ ਵੇਲੇ ਹਫੜਾ-ਦਫੜੀ ਮਚ ਗਈ, ਜਦੋਂ ਲੋਕਾਂ ਨੇ ਜਬਰ ਜਨਾਹ ਦੇ ਮੁਲਜ਼ਮ ਨੌਜਵਾਨ ਨੂੰ ਫੜ ਲਿਆ। ਸਥਿਤੀ ਨੂੰ ਵਿਗੜਦੀ ਦੇਖ ਕੇ ਪੁਲਿਸ ਮੌਕੇ ਤੇ ਪਹੁੰਚੀ ਅਤੇ ਨੌਜਵਾਨ ਨੂੰ ਹਿਰਾਸਤ ਵਿੱਚ ਲੈ ਲਿਆ, ਜਿਸ ਤੋਂ ਬਾਅਦ ਸਥਿਤੀ ਸ਼ਾਂਤ ਹੋ ਗਈ। ਸਥਾਨਕ ਲੋਕਾਂ ਅਨੁਸਾਰ ਮੁਲਜ਼ਮ ਲਗਭਗ ਤਿੰਨ ਸਾਲ ਪਹਿਲਾਂ ਪੀੜਤਾ ਨੂੰ ਮਿਲਿਆ ਸੀ। ਉਸ ਸਮੇਂ ਮੁਟਿਆਰ ਨਾਬਾਲਗ ਸੀ। ਦੋਸ਼ ਹੈ ਕਿ ਨੌਜਵਾਨ ਉਸ ਤੇ ਵਿਆਹ ਲਈ ਲਗਾਤਾਰ ਦਬਾਅ ਪਾਉਂਦਾ ਰਿਹਾ। ਨੌਜਵਾਨ ਤੇ ਦੋਸ਼ ਹੈ ਕਿ ਉਸ ਨੇ ਲਗਭਗ ਤਿੰਨ ਮਹੀਨੇ ਪਹਿਲਾਂ ਮੁਟਿਆਰ ਨਾਲ ਜਬਰ ਜਨਾਹ ਕੀਤਾ ਸੀ। ਇਹ ਵੀ ਕਿਹਾ ਜਾ ਰਿਹਾ ਹੈ ਕਿ ਘਟਨਾ ਤੋਂ ਬਾਅਦ ਔਰਤ ਗਰਭਵਤੀ ਹੋ ਗਈ ਅਤੇ ਮੁਲਜ਼ਮ ਨੇ ਬਾਅਦ ਵਿੱਚ ਉਸਨੂੰ ਗਰਭਪਾਤ ਕਰਵਾਉਣ ਲਈ ਮਜਬੂਰ ਕੀਤਾ। ਪੀੜਤ ਦੇ ਪਰਿਵਾਰ ਨੇ ਤਿੰਨ ਮਹੀਨੇ ਪਹਿਲਾਂ ਪੁਲਿਸ ਕਮਿਸ਼ਨਰ ਦਫ਼ਤਰ ਵਿਚ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕੀਤਾ ਸੀ। ਹਾਲਾਂਕਿ, ਨੌਜਵਾਨ ਲੰਬੇ ਸਮੇਂ ਤੱਕ ਪੁਲਿਸ ਹਿਰਾਸਤ ਤੋਂ ਬਾਹਰ ਰਿਹਾ। ਸੋਮਵਾਰ ਨੂੰ ਪੀੜਤ ਪਰਿਵਾਰ ਅਤੇ ਸਥਾਨਕ ਨਿਵਾਸੀਆਂ ਨੇ ਸੰਤੋਸ਼ੀ ਨਗਰ ਦੇ ਰਹਿਣ ਵਾਲੇ ਸਾਗਰ ਨੂੰ ਰਾਮਾ ਮੰਡੀ ਪੁਲਿਸ ਸਟੇਸ਼ਨ ਨੇੜੇ ਘੁੰਮਦੇ ਦੇਖਿਆ। ਉਨ੍ਹਾਂ ਨੇ ਉਸਨੂੰ ਪਛਾਣ ਲਿਆ ਅਤੇ ਉਸਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ। ਪੀੜਤ ਦੀ ਮਾਂ ਦਾ ਕਹਿਣਾ ਹੈ ਕਿ ਉਹ ਕਾਰਵਾਈ ਨਾ ਹੋਣ ਤੋਂ ਨਿਰਾਸ਼ ਹੋ ਕੇ ਪੁਲਿਸ ਥਾਣੇ ਗਏ ਸਨ, ਜਦੋਂ ਉਨ੍ਹਾਂ ਨੇ ਮੁਲਜ਼ਮ ਨੂੰ ਦੇਖਿਆ। ਉਨ੍ਹਾਂ ਦਾ ਦੋਸ਼ ਹੈ ਕਿ ਨੌਜਵਾਨ ਹੁਣ ਉਸ ਨਾਲ ਵਿਆਹ ਕਰਨ ਤੋਂ ਇਨਕਾਰ ਕਰ ਰਿਹਾ ਹੈ ਅਤੇ ਪਰਿਵਾਰ ਨੂੰ ਧਮਕੀਆਂ ਦੇ ਰਿਹਾ ਹੈ। ਪੁਲਿਸ ਨੇ ਪੁੱਛਗਿੱਛ ਕਰ ਰਹੀ ਹੈ। ਵਾਰਡ ਪ੍ਰਧਾਨ ਆਰਤੀ ਸੱਭਰਵਾਲ ਨੇ ਪ੍ਰਸ਼ਾਸਨ ਤੋਂ ਪੀੜਤ ਪਰਿਵਾਰ ਲਈ ਇਨਸਾਫ਼ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਥਾਣੇ ਨੇੜੇ ਘੁੰਮ ਰਿਹਾ ਸੀ ਅਤੇ ਉਸ ਨੂੰ ਮੌਕੇ ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਨੌਜਵਾਨ ਵਿਰੁੱਧ ਪਹਿਲਾਂ ਹੀ ਸ਼ਿਕਾਇਤ ਦਰਜ ਕਰਵਾਈ ਜਾ ਚੁੱਕੀ ਹੈ, ਅਤੇ ਹੁਣ ਉਸਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਪੀੜਤ ਦੇ ਬਿਆਨਾਂ ਦੇ ਆਧਾਰ ਤੇ ਅੱਗੇ ਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।