10 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ
10 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ
Publish Date: Sat, 14 Feb 2026 06:34 PM (IST)
Updated Date: Sun, 15 Feb 2026 04:09 AM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਜਲੰਧਰ ਕਮਿਸ਼ਨਰੇਟ ਪੁਲਿਸ ਦੇ ਕ੍ਰਾਈਮ ਬਰਾਂਚ ਦੀ ਟੀਮ ਨੇ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਕਾਬੂ ਕਰ ਕੇ ਉਸ ਕੋਲੋਂ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਕਰਾਈਮ ਬਰਾਂਚ ਦੇ ਏਐੱਸਆਈ ਮੰਗਤ ਸਿੰਘ ਪੁਲਿਸ ਪਾਰਟੀ ਸਮੇਤ ਗੁਲਾਬ ਦੇਵੀ ਰੋਡ ’ਤੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਜਦ ਉਹ ਗੁਲਾਬ ਵਾਟਿਕਾ ਲਾਗੇ ਪਹੁੰਚੇ ਤਾਂ ਉੱਥੇ ਇਕ ਨੌਜਵਾਨ ਖੜ੍ਹਾ ਦਿਖਾਈ ਦਿੱਤਾ। ਜਦ ਉਸ ਨੌਜਵਾਨ ਨੇ ਪੁਲਿਸ ਪਾਰਟੀ ਦੇਖੀ ਤਾਂ ਇਕਦਮ ਘਬਰਾ ਗਿਆ ਤੇ ਮੌਕੇ ਤੋਂ ਖਿਸਕਣ ਲੱਗਾ। ਸ਼ੱਕ ਪੈਣ ’ਤੇ ਏਐੱਸਆਈ ਮੰਗਤ ਸਿੰਘ ਨੇ ਉਸ ਨੂੰ ਰੋਕ ਕੇ ਜਦ ਉਸਦਾ ਨਾਂ ਪੁੱਛਿਆ ਤਾਂ ਉਸਨੇ ਆਪਣਾ ਨਾਮ ਅੰਕੁਸ਼ ਸੋਧੀ ਵਾਸੀ ਨੀਲਾ ਮਹਿਲ ਦੱਸਿਆ। ਜਦ ਉਸ ਕੋਲੋਂ ਖਿਸਕਣ ਦਾ ਕਾਰਨ ਪੁੱਛਿਆ ਗਿਆ ਤਾਂ ਉਹ ਕੋਈ ਸਹੀ ਜਵਾਬ ਨਹੀਂ ਦੇ ਸਕਿਆ। ਜਦ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ ਤੇ ਉਸ ਦੀ ਤਲਾਸ਼ੀ ਲਈ ਤਾਂ ਉਸਦੀ ਜੇਬ ’ਚੋਂ ਦਸ ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ’ਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਮੁਲਜ਼ਮ ਖਿਲਾਫ ਥਾਣਾ ਨੰਬਰ ਦੋ ’ਚ ਐੱਨਡੀਪੀਐੱਸ ਤਹਿਤ ਮਾਮਲਾ ਦਰਜ ਕਰ ਕੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।