ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਗ੍ਰਿਫ਼ਤਾਰ
ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਨੌਜਵਾਨ ਗ੍ਰਿਫ਼ਤਾਰ
Publish Date: Tue, 17 Feb 2026 09:21 PM (IST)
Updated Date: Tue, 17 Feb 2026 09:24 PM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਥਾਣਾ ਰਾਮਾ ਮੰਡੀ ਦੀ ਪੁਲਿਸ ਨੇ ਢਿੱਲਵਾਂ ਰੋਡ ਤੇ ਨਾਕਾਬੰਦੀ ਦੌਰਾਨ ਇਕ ਮੋਟਰਸਾਈਕਲ ਸਵਾਰ ਨੂੰ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਗ੍ਰਿਫ਼ਤਾਰ ਕੀਤਾ। ਮੁਲਜ਼ਮ ਦੀ ਪਛਾਣ ਛੋਟੀ ਰਾਮ ਵਾਸੀ ਰਾਮਾ ਮੰਡੀ ਵਜੋਂ ਹੋਈ ਹੈ। ਇੰਸਪੈਕਟਰ ਜਸਪਾਲ ਸਿੰਘ ਨੇ ਦੱਸਿਆ ਕਿ ਉਹ ਸੋਮਵਾਰ ਰਾਤ ਨੂੰ ਇਲਾਕੇ ’ਚ ਗਸ਼ਤ ਕਰ ਰਿਹਾ ਸੀ, ਜਦੋਂ ਢਿੱਲਵਾਂ ਰੋਡ ਤੇ ਪਹੁੰਚਣ ਤੇ ਮੋਟਰਸਾਈਕਲ ਤੇ ਸਵਾਰ ਇਕ ਨੌਜਵਾਨ ਨੇ ਪੁਲਿਸ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ ਤੇ ਡਿੱਗ ਪਿਆ। ਬਾਅਦ ’ਚ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਤਲਾਸ਼ੀ ਦੌਰਾਨ 40 ਕੈਪਸੂਲ ਬਰਾਮਦ ਕੀਤੇ ਗਏ। ਮੁਲਜ਼ਮ ਨੂੰ ਰਿਮਾਂਡ ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਸਨੇ ਇਹ ਨਸ਼ੀਲੇ ਕੈਪਸੂਲ ਕਿੱਥੋਂ ਪ੍ਰਾਪਤ ਕੀਤੇ ਤੇ ਕਿਸ ਨੂੰ ਸਪਲਾਈ ਕਰਨੇ ਸਨ।