ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਨੌਜਵਾਨ ਕਾਬੂ
ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਨੌਜਵਾਨ ਗ੍ਰਿਫ਼ਤਾਰ
Publish Date: Thu, 19 Feb 2026 10:01 PM (IST)
Updated Date: Thu, 19 Feb 2026 10:03 PM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਥਾਣਾ 5 ਦੀ ਪੁਲਿਸ ਨੇ ਇਕ ਨੌਜਵਾਨ ਨੂੰ 19 ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਗ੍ਰਿਫ਼ਤਾਰ ਕੀਤਾ ਤੇ ਉਸ ਵਿਰੁੱਧ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ। ਥਾਣਾ ਇੰਚਾਰਜ ਇੰਸਪੈਕਟਰ ਯਾਦਵਿੰਦਰ ਸਿੰਘ ਰਾਣਾ ਨੇ ਦੱਸਿਆ ਕਿ ਪੁਲਿਸ ਟੀਮ ਬੁੱਧਵਾਰ ਰਾਤ ਬਸਤੀ ਗੁਜਾਂ ਨੇੜੇ ਗਸ਼ਤ ਕਰ ਰਹੀ ਸੀ ਤੇ ਸ਼ੱਕ ਪੈਣ ਤੇ ਨੌਜਵਾਨ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਪੁਲਿਸ ਟੀਮ ਨੂੰ ਦੇਖ ਕੇ ਉਹ ਗਲੀਆਂ ’ਚ ਭੱਜ ਗਿਆ। ਪੁਲਿਸ ਟੀਮ ਨੇ ਪਿੱਛਾ ਕਰਕੇ ਮੁਲਜ਼ਮ ਨੂੰ ਕਾਬੂ ਕਰ ਲਿਆ, ਜਿਸਦੀ ਪਛਾਣ ਅਜੈ ਕੁਮਾਰ ਵਜੋਂ ਹੋਈ ਹੈ। ਤਲਾਸ਼ੀ ਦੌਰਾਨ ਉਸ ਕੋਲੋਂ 19 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਹੋਏ। ਉਸ ਨੂੰ ਰਿਮਾਂਡ ’ਤੇ ਲਿਆ ਗਿਆ ਹੈ।