ਹੈਰੋਇਨ ਸਮੇਤ ਨੌਜਵਾਨ ਕਾਬੂ
ਹੈਰੋਇਨ ਸਮੇਤ ਨੌਜਵਾਨ ਕਾਬੂ
Publish Date: Mon, 05 Jan 2026 06:33 PM (IST)
Updated Date: Tue, 06 Jan 2026 04:06 AM (IST)
ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ : ਥਾਣਾ ਭਾਰਗੋ ਕੈਂਪ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਇੰਸਪੈਕਟਰ ਮੋਹਨ ਲਾਲ ਨੇ ਦੱਸਿਆ ਕਿ ਏਐੱਸਆਈ ਪਰਵੀਨ ਕੁਮਾਰ ਪੁਲਿਸ ਪਾਰਟੀ ਸਮੇਤ ਗੁਰਮੇਹਰ ਕਾਲੋਨੀ ’ਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਇਕ ਨੌਜਵਾਨ ਇਲਾਕੇ ’ਚ ਹੈਰੋਇਨ ਦੀ ਸਪਲਾਈ ਦੇਣ ਲਈ ਖੜ੍ਹਾ ਹੈ। ਜਿਸ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਪਾਰਟੀ ਨੇ ਦੱਸੀ ਹੋਈ ਥਾਂ ’ਤੇ ਦਬਿਸ਼ ਦਿੱਤੀ। ਜਦ ਉਸ ਨੌਜਵਾਨ ਨੇ ਪੁਲਿਸ ਪਾਰਟੀ ਦੇਖੀ ਤਾਂ ਇਕਦਮ ਭੱਜ ਪਿਆ। ਪੁਲਿਸ ਪਾਰਟੀ ਨੇ ਪਿੱਛਾ ਕਰਕੇ ਉਸ ਨੂੰ ਕਾਬੂ ਕਰਕੇ ਜਦ ਉਸਦਾ ਨਾ ਪੁੱਛਿਆ ਤਾਂ ਉਸਨੇ ਆਪਣਾ ਨਾਮ ਅਨਿਲ ਕੁਮਾਰ ਵਾਸੀ ਭਾਰਗੋ ਕੈਂਪ ਦੱਸਿਆ। ਜਦ ਪੁਲਿਸ ਪਾਰਟੀ ਨੇ ਉਸਦੀ ਤਲਾਸ਼ੀ ਲਈ ਤਾਂ ਉਸਦੀ ਜੇਬ ’ਚੋਂ ਚਾਰ ਗ੍ਰਾਮ ਹੈਰਿਇਨ ਬਰਾਮਦ ਹੋਈ, ਜਿਸ ’ਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇੰਸਪੈਕਟਰ ਮੋਹਨ ਲਾਲ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਖਿਲਾਫ ਐੱਨਡੀਪੀਐੱਸ ਤਹਿਤ ਮਾਮਲਾ ਦਰਜ ਕਰਕੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।